ਧਾਰਮਕ ਯਾਤਰਾ ਦੌਰਾਨ ਤਲਵਾਰਾਂ ਅਤੇ ਡੰਡੇ ਲੈ ਕੇ ਕੌਣ ਚਲਦਾ ਹੈ? : BJP ਸਾਂਸਦ ਰਾਓ ਇੰਦਰਜੀਤ ਸਿੰਘ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਹਾ, ਦੋਹਾਂ ਧਿਰਾਂ ਦੀ ਜਾਂਚ ਹੋਣੀ ਚਾਹੀਦੀ ਕਿ ਇਨ੍ਹਾਂ ਨੂੰ ਹਥਿਆਰ ਕਿਉਂ ਅਤੇ ਕਿਸ ਨੇ ਦਿਤੇ 

representational Image

ਹਰਿਆਣਾ : ਨੂਹ 'ਚ ਭੜਕੀ ਹਿੰਸਾ ਨੂੰ ਲੈ ਕੇ ਆਸ-ਪਾਸ ਦੇ ਪੇਂਡੂ ਇਲਾਕਿਆਂ 'ਚ ਭਾਰੀ ਰੋਸ ਹੈ। ਸਥਿਤੀ ਇਹ ਹੈ ਕਿ ਹੁਣ ਲੋਕਾਂ ਦਾ ਦਬਾਅ ਵੀ ਲੋਕ ਨੁਮਾਇੰਦਿਆਂ 'ਤੇ ਵਧਣ ਲੱਗਾ ਹੈ। ਪਿੰਡ ਵਾਸੀਆਂ ਨੇ ਅੱਜ ਮਾਨੇਸਰ ਵਿਚ ਮਹਾਂਪੰਚਾਇਤ ਬੁਲਾਈ ਹੈ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਅਤੇ ਗੁਰੂਗ੍ਰਾਮ ਦੇ ਸੰਸਦ ਮੈਂਬਰ ਰਾਓ ਇੰਦਰਜੀਤ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ: ਨੂਹ ਹਿੰਸਾ ਨੂੰ ਲੈ ਕੇ ਸੁਪ੍ਰੀਮ ਕੋਰਟ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤਾੜਨਾ  

ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਨੇ ਨੂਹ ਹਿੰਸਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕੀਤੀ, ਮੰਤਰੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਏਮਜ਼ ਹਰਿਆਣਾ ਦੇ ਉਦਘਾਟਨ ਲਈ ਸੱਦਾ ਦੇਣ ਗਿਆ ਸੀ। ਮੈਂ ਪ੍ਰਧਾਨ ਮੰਤਰੀ ਨਾਲ ਕਈ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ। 

ਇਹ ਵੀ ਪੜ੍ਹੋ: ਪੁਲਿਸ ਹਿਰਾਸਤ 'ਚ ਗੈਂਗਸਟਰ ਸਚਿਨ ਬਿਸ਼ਨੋਈ ਦਾ ਖ਼ੁਲਾਸਾ - ਦੁਬਈ 'ਚ ਰਚੀ ਗਈ ਸੀ ਮੂਸੇਵਾਲਾ ਦੇ ਕਤਲ ਦੀ ਸਾਜ਼ਸ਼  

ਇਸ ਤੋਂ ਪਹਿਲਾਂ ਰਾਓ ਨੇ ਇਕ ਬਿਆਨ ਦਿਤਾ ਸੀ ਕਿ ਧਾਰਮਕ ਯਾਤਰਾ ਦੌਰਾਨ ਤਲਵਾਰਾਂ ਅਤੇ ਡੰਡੇ ਲੈ ਕੇ ਕੌਣ ਚਲਦਾ ਹੈ? ਇਹ ਠੀਕ ਨਹੀਂ ਹੈ। ਇਸ ਬਾਰੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਰਾਓ ਇੰਦਰਜੀਤ ਸਿੰਘ ਨੇ ਕਿਹਾ ਕਿ ਜੇਕਰ ਦੋਵਾਂ ਧਿਰਾਂ ਕੋਲ ਹਥਿਆਰ ਸਨ ਤਾਂ ਇਹ ਜਾਂਚ ਦਾ ਵਿਸ਼ਾ ਹੈ ਕਿ ਇਹ ਹਥਿਆਰ ਉਨ੍ਹਾਂ ਨੂੰ ਕਿਸ ਨੇ ਮੁਹੱਈਆ ਕਰਵਾਏ ਹਨ। ਇਸ ਗੱਲ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਹਥਿਆਰ ਕਿਉਂ ਲਏ ਅਤੇ ਅਜਿਹਾ ਮਾਹੌਲ ਕਿਉਂ ਬਣਾਇਆ।ਕਾਨੂੰਨ ਵਿਵਸਥਾ ਦੀ ਜ਼ਿੰਮੇਵਾਰੀ ਹਰਿਆਣਾ ਸਰਕਾਰ ਦੀ ਹੈ ।ਹਰਿਆਣਾ ਸਰਕਾਰ ਵਲੋਂ ਵੀ ਜਾਂਚ ਕਰਵਾਈ ਜਾਵੇਗੀ, ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਦੋਸ਼ੀ ਕੌਣ ਸਨ।