RSS ਦਾ ਕਿਸਾਨ ਸੰਗਠਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਤੋਂ ਨਾਖੁਸ਼, 8 ਸਤੰਬਰ ਨੂੰ ਦੇਵੇਗਾ ਧਰਨਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ, "ਅਸੀਂ ਆਪਣੀਆਂ ਮੰਗਾਂ ਨੂੰ ਲਾਗੂ ਕਰਨ ਲਈ ਮੋਦੀ ਸਰਕਾਰ ਨੂੰ 31 ਅਗਸਤ ਤੱਕ ਦਾ ਸਮਾਂ ਦਿੱਤਾ ਸੀ।

Bharatiya Kisan Sangh to protest on september 8

 

ਨਵੀਂ ਦਿੱਲੀ: ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਰਾਸ਼ਟਰੀ ਸਵੈਸੇਵਕ ਸੰਘ (RSS) ਨਾਲ ਜੁੜੇ ਭਾਰਤੀ ਕਿਸਾਨ ਯੂਨੀਅਨ (BKS) ਦਾ ਕਹਿਣਾ ਹੈ ਕਿ ਕੇਂਦਰ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ 31 ਅਗਸਤ ਤੱਕ ਦਿੱਤੇ ਗਏ ਅਲਟੀਮੇਟਮ 'ਤੇ ਕਾਰਵਾਈ ਕਰਨ ਵਿਚ ਅਸਫ਼ਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਲਾਗਤ 'ਤੇ ਤੈਅ ਹੋਣਾ ਚਾਹੀਦਾ ਹੈ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਵਿਵਾਦਾਂ ਨੂੰ ਸੁਲਝਾਉਣ ਲਈ ਨਵਾਂ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।

ਹੋਰ ਪੜ੍ਹੋ: ਘਰ ‘ਚ ਹੋਈ ਚੋਰੀ ਮਗਰੋਂ ਪੁਲਿਸ ਦੀ ਢਿੱਲੀ ਕਾਰਵਾਈ ਤੋਂ ਤੰਗ ਆ ਕੇ ਟਾਵਰ ‘ਤੇ ਚੜ੍ਹਿਆ ਸਰਕਾਰੀ ਅਧਿਆਪਕ

BKS ਦੇ ਕੈਸ਼ੀਅਰ ਕਿਸ਼ੋਰ ਮਿਸ਼ਰਾ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਲਿਆ ਵਿਚ ਪੱਤਰਕਾਰਾਂ ਨੂੰ ਦੱਸਿਆ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ 8 ਸਤੰਬਰ ਨੂੰ ਦੇਸ਼ ਭਰ ਵਿਚ ਪ੍ਰਤੀਕ ਧਰਨਾ (Symbolic protest) ਦਿੱਤਾ ਜਾਵੇਗਾ। ਉਨ੍ਹਾਂ ਕਿਹਾ, "ਅਸੀਂ ਆਪਣੀਆਂ ਮੰਗਾਂ ਨੂੰ ਲਾਗੂ ਕਰਨ ਲਈ ਮੋਦੀ ਸਰਕਾਰ ਨੂੰ 31 ਅਗਸਤ ਤੱਕ ਦਾ ਸਮਾਂ ਦਿੱਤਾ ਸੀ, ਕਿਉਂਕਿ ਸਰਕਾਰ ਵੱਲੋਂ ਕੋਈ ਸਕਾਰਾਤਮਕ ਸੰਕੇਤ ਨਹੀਂ ਆਇਆ ਹੈ, ਇਸ ਲਈ ਅਸੀਂ 8 ਸਤੰਬਰ ਨੂੰ ਧਰਨਾ (Protest on 8 September) ਦੇਵਾਂਗੇ।

ਹੋਰ ਪੜ੍ਹੋ: ਰਾਜਾ ਵੜਿੰਗ ਦਾ ਬਿਆਨ, ‘CM ਕੌਣ ਬਣੇਗਾ ਇਹ ਫੈਸਲਾ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਹੀ ਕਰਨਗੇ’

ਉਨ੍ਹਾਂ ਕਿਹਾ ਕਿ ਇਸ ਦਿਨ ਸਾਰੇ ਜ਼ਿਲ੍ਹਾ ਮੁੱਖ ਦਫਤਰਾਂ ਵਿਚ ਪ੍ਰੈਸ ਕਾਨਫਰੰਸਾਂ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਦੱਸੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, "ਅਸੀਂ ਫੈਸਲਾ ਕਰਾਂਗੇ ਕਿ 8 ਸਤੰਬਰ ਤੋਂ ਬਾਅਦ ਅੱਗੇ ਕੀ ਕਦਮ ਚੁੱਕਣੇ ਹਨ।"