ਕਸ਼ਮੀਰ ਪੁਲਿਸ ਨੇ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼, ਹਥਿਆਰ ਅਤੇ ਗੋਲਾ ਬਾਰੂਦ ਕੀਤੇ ਬਰਾਮਦ
ਪੁਲਿਸ ਨੇ ਅਪਰਾਧਕ ਸਮੱਗਰੀ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਸ਼ੁਰੂ
photo
ਸ਼੍ਰੀਨਗਰ: ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਦਰਅਸਲ, ਵੀਰਵਾਰ ਨੂੰ ਕਸ਼ਮੀਰ ਘਾਟੀ ਵਿੱਚ ਅੱਤਵਾਦੀਆਂ ਦੇ ਟਿਕਾਣਿਆਂ ਦਾ ਪਰਦਾਫਾਸ਼ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਜਵਾਨਾਂ ਨੇ ਅੱਤਵਾਦੀਆਂ ਦੇ ਟਿਕਾਣੇ ਤੋਂ ਅਪਰਾਧਕ ਸਮੱਗਰੀ, ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਬਾਰਾਮੂਲਾ ਪੁਲਿਸ ਅਤੇ 52 ਰਾਸ਼ਟਰੀ ਰਾਈਫਲਜ਼ (ਆਰਆਰ) ਦੀ ਇੱਕ ਸੰਯੁਕਤ ਟੀਮ ਨੇ ਬਾਰਾਮੂਲਾ ਜ਼ਿਲ੍ਹੇ ਦੇ ਦੁਦਬਾਗ-ਟੀਵਾਈ ਸ਼ਾਹ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ।
ਇਸ ਦੇ ਨਾਲ ਹੀ ਦਰੱਖਤ ਦੇ ਹੇਠਾਂ ਜ਼ਮੀਨਦੋਜ਼ ਛੁਪਣਗਾਹ ਤੋਂ ਬਾਰੂਦ ਦੀਆਂ 2 ਪੇਟੀਆਂ ਬਰਾਮਦ ਕੀਤੀਆਂ ਗਈਆਂ। ਇਸ ਵਿੱਚ ਏ.ਕੇ.-47 ਦੀਆਂ 1460 ਗੋਲੀਆਂ ਅਤੇ ਇੱਕ ਫਟਿਆ ਹੋਇਆ ਬੈਗ ਵੀ ਸੀ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।