ਰਾਜਸਥਾਨ: ਪਿੰਡ ਵਾਲਿਆਂ ਦੇ ਸਾਹਮਣੇ ਪਤਨੀ ਨੂੰ ਨਗਨ ਅਵਸਥਾ 'ਚ ਘੁਮਾਇਆ, ਕੀਤੀ ਕੁੱਟਮਾਰ 

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਪਤੀ ਸਣੇ 3 ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

File Photo

ਰਾਜਸਥਾਨ - ਮਨੀਪੁਰ ਤੋਂ ਬਾਅਦ ਹੁਣ ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਧਾਰਿਆਵਾੜ ਵਿਚ ਮਹਿਲਾ ਨੂੰ ਨਗਨ ਅਵਸਥਾ ਵਿਚ 1 ਕਿਲੋਮੀਟਰ ਤੱਕ ਘੁਮਾਇਆ ਗਿਆ ਹੈ। ਪੀੜਤਾ ਦੇ ਪਤੀ ਨੇ ਔਰਤ ਨੂੰ ਪਿੰਡ ਵਾਲਿਆਂ ਦੇ ਸਾਹਮਣੇ 1 ਕਿਲੋਮੀਟਰ ਤੱਕ ਘੁਮਾਇਆ। ਘਟਨਾ 31 ਅਗਸਤ ਦੀ ਹੈ। ਸ਼ੁੱਕਰਵਾਰ ਨੂੰ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ।

ਐਸਪੀ ਅਮਿਤ ਕੁਮਾਰ ਨੇ ਦੱਸਿਆ ਕਿ ਔਰਤ ਦਾ ਵਿਆਹ ਡੇਢ ਸਾਲ ਪਹਿਲਾਂ ਹੀ ਪਿੰਡ ਦੇ ਨੌਜਵਾਨ ਨਾਲ ਹੋਇਆ ਸੀ। ਇਸ ਘਟਨਾ 'ਤੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਸਭਿਅਕ ਸਮਾਜ 'ਚ ਅਜਿਹੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ। ਔਰਤ ਨੇ ਦੇਰ ਰਾਤ ਪੁਲਿਸ ਨੂੰ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਇਸ ਵਿਚ 14 ਲੋਕਾਂ ਦੇ ਨਾਮ ਹਨ। ਪੁਲਿਸ ਨੇ ਪਤੀ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਇਸ ਦੌਰਾਨ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕਮਿਸ਼ਨ ਨੇ ਰਾਜਸਥਾਨ ਦੇ ਡੀਜੀਪੀ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਅਤੇ ਪੰਜ ਦਿਨਾਂ ਵਿਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੁਲਜ਼ਮਾਂ ਨੂੰ ਸ਼ੁੱਕਰਵਾਰ ਰਾਤ ਨੂੰ ਹੀ ਪਤਾ ਲੱਗ ਗਿਆ ਸੀ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਆ ਰਹੀ ਹੈ। ਇਸ ਤੋਂ ਬਾਅਦ ਉਸ ਨੇ ਜੰਗਲ ਵੱਲ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਉਸ ਦੀਆਂ ਲੱਤਾਂ 'ਤੇ ਸੱਟ ਲੱਗ ਗਈ। ਹਾਲਾਂਕਿ ਪੁਲਸ ਨੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਛੇ ਟੀਮਾਂ ਬਣਾਈਆਂ ਗਈਆਂ ਹਨ।  

ਮੁਲਜ਼ਮਾਂ ਨੂੰ ਸ਼ੁੱਕਰਵਾਰ ਰਾਤ ਨੂੰ ਹੀ ਪਤਾ ਲੱਗ ਗਿਆ ਸੀ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਆ ਰਹੀ ਹੈ। ਇਸ ਤੋਂ ਬਾਅਦ ਉਸ ਨੇ ਜੰਗਲ ਵੱਲ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਉਸ ਦੀਆਂ ਲੱਤਾਂ 'ਤੇ ਸੱਟ ਲੱਗ ਗਈ। ਹਾਲਾਂਕਿ ਪੁਲਿਸ ਨੇ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਦੀਆਂ ਛੇ ਟੀਮਾਂ ਬਣਾਈਆਂ ਗਈਆਂ ਹਨ।

ਜਾਣਕਾਰੀ ਅਨੁਸਾਰ ਵਿਆਹ ਦੇ ਛੇ ਮਹੀਨੇ ਬਾਅਦ ਹੀ ਇਹ ਔਰਤ ਲਾਗਲੇ ਪਿੰਡ ਓਪਲਾ ਕੋਟਾ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਫ਼ਰਾਰ ਹੋ ਗਈ ਸੀ। 30 ਅਗਸਤ ਨੂੰ ਜਦੋਂ ਔਰਤ ਇਕ ਸਾਲ ਬਾਅਦ ਨੌਜਵਾਨ ਨਾਲ ਵਾਪਸ ਆਈ ਤਾਂ ਉਸ ਦੇ ਸਹੁਰੇ ਵਾਲੇ ਉਸ ਨੂੰ ਜ਼ਬਰਦਸਤੀ ਆਪਣੇ ਪਿੰਡ ਪਹਾੜਾ ਲੈ ਆਏ। ਇਸ ਤੋਂ ਬਾਅਦ ਪਤੀ ਨੇ ਪਿੰਡ ਵਾਸੀਆਂ ਦੇ ਸਾਹਮਣੇ ਉਸ ਦੇ ਕੱਪੜੇ ਲਾਹ ਕੇ ਉਸ ਦੀ ਨਗਨ ਅਵਸਥਾ ਵਿਚ ਛਿੱਤਰ ਪਰੇਡ ਕੀਤੀ। ਵਾਇਰਲ ਹੋਈ ਵੀਡੀਓ 'ਚ ਉਹ ਉੱਚੀ-ਉੱਚੀ ਰੋਂਦੀ ਹੋਈ ਨਜ਼ਰ ਆ ਰਹੀ ਹੈ ਅਤੇ ਛੱਡਣ ਦੀ ਬੇਨਤੀ ਕਰ ਰਹੀ ਹੈ। ਇਸ ਦੌਰਾਨ ਪਿੰਡ ਦੇ ਕਈ ਲੋਕ ਬੱਸ ਦੇਖਦੇ ਰਹੇ ਅਤੇ ਵੀਡੀਓ ਬਣਾਉਂਦੇ ਰਹੇ ਪਰ ਪਤੀ ਨੂੰ ਕਿਸੇ ਨੇ ਨਹੀਂ ਰੋਕਿਆ। ਔਰਤ ਛੇ ਮਹੀਨੇ ਦੀ ਗਰਭਵਤੀ ਹੈ।