'ਜੇ ਅੱਜ ਮਹਾਤਮਾ ਗਾਂਧੀ ਜ਼ਿੰਦਾ ਹੁੰਦੇ ਤਾਂ ਉਹ RSS 'ਚ ਹੁੰਦੇ'

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਸੰਸਦ ਮੈਂਬਰ ਨੇ ਦਿੱਤਾ ਬਿਆਨ -

Rakesh Sinha

ਨਵੀਂ ਦਿੱਲੀ : ਭਾਜਪਾ ਦੇ ਰਾਜ ਸਭਾ ਮੈਂਬਰ ਰਾਕੇਸ਼ ਸਿਨਹਾ ਨੇ ਮਹਾਤਮਾ ਗਾਂਧੀ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਅੱਜ ਮਹਾਤਮਾ ਗਾਂਧੀ ਜ਼ਿੰਦਾ ਹੁੰਦੇ ਤਾਂ ਉਹ ਆਰ.ਐਸ.ਐਸ. 'ਚ ਹੁੰਦੇ। ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਮੌਕੇ ਉਨ੍ਹਾਂ ਕਿਹਾ ਕਿ ਗਾਂਧੀ ਦੇ ਨਾਂ ਅਤੇ ਤਸਵੀਰ ਦੀ ਵਰਤੋਂ ਕਰਨ ਵਾਲੇ ਹੀ ਗਾਂਧੀ ਦੇ ਵਿਚਾਰਾਂ ਵਿਰੁਧ ਹਨ।

ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਅਤੇ ਦਿੱਲੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਰਾਕੇਸ਼ ਸਿਨਹਾ ਨੂੰ ਸੰਘ ਮਾਮਲਿਆਂ ਦਾ ਜਾਣਕਾਰ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਸੰਘ ਆਗੂ ਕੇਸ਼ਵ ਬਲੀਰਾਮ ਹੇਡਗੇਵਾਰ ਦੀ ਜੀਵਨੀ ਸਮੇਤ ਕਈ ਕਿਤਾਬਾਂ ਵੀ ਲਿਖੀਆਂ ਹਨ। 

ਉਧਰ ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਾਲ ਲੋਕ ਸਭਾ ਸਪੀਕਰ ਓਮ ਬਿਡਲਾ ਵੀ ਮੌਜੂਦ ਸਨ।