ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੀਐਮ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪੀਐਮ ਮੋਦੀ ਨੇ ਰਾਜਘਾਟ ‘ਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।

PM Modi floral tribute to mahatma gandhi at Rajghat

ਨਵੀਂ ਦਿੱਲੀ: ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪੀਐਮ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਣ ਅਡਵਾਣੀ, ਕੇਂਦਰੀ ਮੰਤਰੀ ਪਿਊਸ਼ ਗੋਇਲ ਅਤੇ ਹਰਦੀਪ ਪੁਰੀ ਸਮੇਤ ਹੋਰ ਕਈ ਆਗੂਆਂ ਨੇ ਵੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

ਇਸ ਦੇ ਨਾਲ ਹੀ ਅਪਣੇ ਟਵੀਟ ਵਿਚ ਉਪ ਰਾਸ਼ਟਰਪਤੀ ਨੇ ਵੈਂਕਈਆ ਨਾਇਡੂ ਨੂੰ ਲਿਖਿਆ, ‘ਅਸੀਂ ਮਹਾਤਮਾ ਗਾਂਧੀ ਨੂੰ ਉਹਨਾਂ ਦੀ 150ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੰਦੇ ਹਾਂ। ਆਓ ਅਸੀਂ ਰੋਜ਼ਾਨਾ ਜ਼ਿੰਦਗੀ ਵਿਚ ਗਾਂਧੀਵਾਦੀ ਸਿਧਾਂਤਾਂ ਨੂੰ ਲਾਗੂ ਕਰ ਕੇ ਅਤੇ ਅਪਣਾ ਕੇ ਅਪਣੇ ਜੀਵਨ ਵਿਚ ਬਦਲਾਅ ਲਿਆਉਣ ਦਾ ਯਤਨ ਕਰੀਏ’।

 


 

ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਮਾਨਵਤਾ ਦੇ ਪ੍ਰਤੀ ਗਾਂਧੀ ਦੇ ਸਦੀਵੀ ਯੋਗਦਾਨ ਲਈ ਉਹਨਾਂ ਦਾ ਸ਼ੁਕਰੀਆ ਕਰਦਾ ਹੈ। ਉਹਨਾਂ ਨੇ ਟਵੀਟ ਕੀਤਾ, ‘ਅਸੀਂ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਬੇਹਤਰ ਦੁਨੀਆ ਬਣਾਉਣ ਲਈ ਲਗਾਤਾਰ ਸਖ਼ਤ ਮਿਹਨਤ ਕਰਨ ਦਾ ਸੰਕਲਪ ਲੈਂਦੇ ਹਾਂ’। ਪੀਐਮ ਮੋਦੀ ਨੇ ਗਾਂਧੀ ‘ਤੇ ਇਕ ਵੀਡੀਓ ਵੀ ਸ਼ੇਅਰ ਕੀਤੀ। ਪੀਐਮ ਮੋਦੀ ਨੇ ਉਹਨਾਂ ਸੱਤ ਬੁਰਾਈਆਂ ਦਾ ਜ਼ਿਕਰ ਵੀ ਕੀਤਾ, ਜਿਨ੍ਹਾਂ ਤੋਂ ਗਾਂਧੀ ਨੇ ਬਚਣ ਲਈ ਕਿਹਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।