ਕੋਰੋਨਾ ਤੋਂ ਰਿਕਵਰੀ ਦੇ ਮਾਮਲੇ 'ਚ ਦੁਨੀਆਂ ਭਰ ਵਿਚ ਪਹਿਲੇ ਨੰਬਰ 'ਤੇ ਭਾਰਤ
ਸਿਹਤ ਮੰਤਰਾਲੇ ਨੇ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ ਕਾਫ਼ੀ ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿਚ ਪ੍ਰਤੀਦਿਨ 80 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਪਰ ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਭਾਰਤ ਦੁਨੀਆਂ ਦੇ ਸਾਰੇ ਦੇਸ਼ਾਂ ਵਿਚ ਕੋਰੋਨਾ ਤੋਂ ਰਿਕਵਰੀ ਦੇ ਮਾਮਲੇ ਵਿਚ ਸਭ ਤੋਂ ਅੱਗੇ ਬਣਿਆ ਹੋਇਆ ਹੈ।
ਦੇਸ਼ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨਾਲ ਠੀਕ ਹੋਣ ਦੇ ਮਾਮਲੇ ਵਿਚ ਭਾਰਤ ਦੁਨੀਆਂ ਵਿਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਸਿਹਤ ਮੰਤਰਾਲੇ ਨੇ ਇਕ ਟਵੀਟ ਵਿਚ ਕਿਹਾ ਕਿ ਕੋਰੋਨਾ ਤੋਂ ਰਿਕਵਰੀ ਦੇ ਮਾਮਲਿਆਂ ਵਿਚ ਭਾਰਤ ਦੁਨੀਆਂ ਵਿਚ ਸਭ ਤੋਂ ਅੱਗੇ ਬਣਿਆ ਹੋਇਆ ਹੈ।
ਠੀਕ ਹੋਏ ਕੋਰੋਨਾ ਮਰੀਜਾਂ ਦੀ ਜ਼ਿਆਦਾਤਰ ਗਿਣਤੀ ਦੇ ਨਾਲ ਭਾਰਤ ਨੇ ਇਕ ਮੀਲ ਪੱਥਰ ਪਾਰ ਕਰ ਲਿਆ ਹੈ। ਉਹਨਾਂ ਨੇ ਨਾਲ ਹੀ ਦੱਸਿਆ ਕਿ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਘਟ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਬੀਤੇ 10 ਦਿਨਾਂ ਤੋਂ ਲਗਾਤਾਰ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 10 ਲੱਖ ਤੋਂ ਹੇਠਾਂ ਬਣੀ ਹੋਈ ਹੈ, ਜੋ ਕਿ ਸਕਾਰਾਤਮਕ ਹੈ।
ਸਿਹਤ ਮੰਤਰਾਲੇ ਨੇ ਕਿਹਾ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਹਰ ਰੋਜ਼ ਹੋ ਰਹੀ ਰਿਕਵਰੀ ਅਤੇ ਮੌਤ ਦਰ ਵਿਚ ਲਗਾਤਾਰ ਹੋ ਰਹੀ ਕਮੀ ਕਾਰਨ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਹੈ।
ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 53 ਲੱਖ 52 ਹਜ਼ਾਰ 78 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ 78,877 ਲੋਕ ਠੀਕ ਹੋਏ ਹਨ। ਦੇਸ਼ ਵਿਚ ਰਿਕਵਰੀ ਦਰ 83.70 ਫੀਸਦ ਹੈ ਜਦਕਿ ਐਕਟਿਵ ਕੇਸ 14.75 ਫੀਸਦ ਹਾ। ਭਾਰਚ ਵਿਚ ਕੋਰੋਨਾ ਨਾਲ ਮੌਤ ਦੀ ਦਰ 1.56 ਫੀਸਦ 'ਤੇ ਹੈ।