ਝੋਨੇ ਦੀ ਖਰੀਦ ਸਬੰਧੀ ਕੇਜਰੀਵਾਲ ਦੀ ਕੇਂਦਰ ਨੂੰ ਅਪੀਲ, ‘ਕੱਲ੍ਹ ਤੋਂ ਹੀ ਸ਼ੁਰੂ ਕਰਵਾਈ ਜਾਵੇ ਖਰੀਦ’

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੋਨੇ ਦੀ ਖਰੀਦ ਨੂੰ ਅੱਗੇ ਕਰਨ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ।

Arvind Kejriwal

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਝੋਨੇ ਦੀ ਖਰੀਦ ਨੂੰ ਅੱਗੇ ਕਰਨ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਹਨਾਂ ਨੇ ਕੇਂਦਰ ਨੂੰ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਨੂੰ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰਨ ਲਈ ਕਿਹਾ ਹੈ।

Arvind Kejriwal

ਹੋਰ ਪੜ੍ਹੋ: PM ਮੋਦੀ ਤੇ ਰਾਸ਼ਟਰਪਤੀ ਸਮੇਤ ਕਈ ਆਗੂਆਂ ਨੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ

ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ, “ਪੰਜਾਬ ਦੇ ਕਿਸਾਨ ਬਹੁਤ ਪਰੇਸ਼ਾਨ ਹਨ। ਕੇਂਦਰ ਨੇ ਝੋਨੇ ਦੀ ਖਰੀਦ ਨੂੰ 10 ਦਿਨ ਤੱਕ ਟਾਲ ਦਿੱਤਾ ਹੈ। ਕਿਸਾਨ ਅਪਣੇ ਟਰੈਕਟਰ ਲੈ ਕੇ ਮੰਡੀਆਂ ਦੇ ਬਾਹਰ ਖੜ੍ਹਾ ਹੈ। ਸਰਕਾਰ ਨੂੰ ਅਪੀਲ ਹੈ ਕਿ ਝੋਨੇ ਦੀ ਖਰੀਦ ਕੱਲ੍ਹ ਤੋਂ ਹੀ ਸ਼ੁਰੂ ਕਰਵਾਈ ਜਾਵੇ। ਕਾਂਗਰਸ ਵੀ ਅਪਣਾ ਕਲੇਸ਼ ਛੱਡ ਕੇ ਕਿਸਾਨਾਂ ਦੀ ਮਦਦ ਕਰੇ”

Tweet

ਹੋਰ ਪੜ੍ਹੋ: ਟਰਾਂਸਪੋਰਟ ਮੰਤਰੀ ਦਾ ਐਲਾਨ- ਬੱਸਾਂ ਤੋਂ ਉਤਾਰੇ ਜਾਣਗੇ ਤੰਬਾਕੂ ਤੇ ਪਾਨ ਮਸਾਲਾ ਦੇ ਪੋਸਟਰ

ਭਗਵੰਤ ਮਾਨ ਨੇ ਵੀ ਕੀਤਾ ਟਵੀਟ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਨੇ ਕਿਸਾਨਾਂ ਨੂੰ ਲਾਵਾਰਿਸ ਛੱਡ ਦਿੱਤਾ ਹੈ।

Bhagwant Mann

ਹੋਰ ਪੜ੍ਹੋ: ਕੋਰੋਨਾ ਕਾਲ 'ਚ ਨੌਕਰੀ ਗੁਆ ਚੁੱਕੇ ESIC ਮੈਂਬਰਾਂ ਨੂੰ ਮਿਲੇਗੀ ਤਿੰਨ ਮਹੀਨੇ ਦੀ ਤਨਖਾਹ- ਕਿਰਤ ਮੰਤਰੀ

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ 30 ਸਤੰਬਰ 2021 ਦੇ ਐਫ਼.ਸੀ.ਆਈ. ਦੇ ਪੱਤਰ ਦੇ ਜਵਾਬ ਵਿਚ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਵਿਚ ਹਾਲ ਹੀ ਵਿਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪੱਕਣ ਵਿਚ ਦੇਰੀ ਹੋਈ ਹੈ ਅਤੇ ਇਸ ਵੇਲੇ ਫ਼ਸਲ ਦੀ ਤਾਜ਼ਾ ਆਮਦ ਵਿਚ ਨਮੀ ਦੀ ਮਾਤਰਾ ਮਨਜ਼ੂਰਸ਼ੁਦਾ ਸੀਮਾ ਤੋਂ ਜ਼ਿਆਦਾ ਹੈ। ਇਸ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਖ਼ਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।