ਨਵਜੋਤ ਸਿੱਧੂ ਦਾ ਵੱਡਾ ਬਿਆਨ, ਅਹੁਦਾ ਹੋਵੇ ਜਾਂ ਨਾ ਹੋਵੇ ਮੈਂ ਹਮੇਸ਼ਾ ਰਾਹੁਲ ਗਾਂਧੀ ਦੇ ਨਾਲ ਹਾਂ
'ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਿਧਾਂਤਾਂ ਦੀ ਪਾਲਣਾ ਕਰਦਾ ਰਹਾਂਗਾ'
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਵੱਡਾ (Navjot Sidhu's big statement) ਬਿਆਨ ਦੇ ਕੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚਾ ਦਿੱਤੀ ਹੈ।
ਹੋਰ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ ਕਲੇਸ਼ 'ਤੇ ਨਰਿੰਦਰ ਤੋਮਰ ਦਾ ਬਿਆਨ, ਕਿਹਾ....
ਦਰਅਸਲ, ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਮੈਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਸਿਧਾਂਤਾਂ ਦੀ ਪਾਲਣਾ ਕਰਦਾ ਰਹਾਂਗਾ। ਮੇਰੇ ਕੋਲ ਕੋਈ ਅਹੁਦਾ ਹੋਵੇ ਜਾਂ ਨਾ ਹੋਵੇ, ਮੈਂ ਹਮੇਸ਼ਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ (Navjot Sidhu's big statement) ਨਾਲ ਖੜਾ ਰਹਾਂਗਾ।
ਹੋਰ ਵੀ ਪੜ੍ਹੋ: ਐਰੀਜ਼ੋਨ ਵਿਚ ਜਹਾਜ਼ ਤੇ ਹੈਲੀਕਾਪਟਰ ਵਿਚਾਲੇ ਹੋਈ ਟੱਕਰ, ਦੋ ਦੀ ਹੋਈ ਮੌਤ
ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਵਿਰੋਧੀ ਤਾਕਤਾਂ ਮੈਨੂੰ ਹਰਾਉਣ ਦੀ ਕੋਸ਼ਿਸ਼ ਕਰਨ, ਮੈਂ ਪੰਜਾਬ, ਪੰਜਾਬੀਅਤ ਅਤੇ ਹਰ ਪੰਜਾਬੀ ਨੂੰ ਵੀ ਜਿਤਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਕਾਰਾਤਮਕ ਊਰਜਾ ਨਾਲ ਹੀ ਜਿੱਤ (Navjot Sidhu's big statement) ਮਿਲੇਗੀ।
ਹੋਰ ਵੀ ਪੜ੍ਹੋ: ਚੰਡੀਗੜ੍ਹ ਦੀ ਹਰਨਾਜ਼ ਸੰਧੂ ਨੇ ਜਿੱਤਿਆ 'ਮਿਸ ਡੀਵਾ ਮਿਸ ਯੂਨੀਵਰਸ ਇੰਡੀਆ 2021' ਦਾ ਖਿਤਾਬ