PM ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ।

PM Modi pays floral tribute to Mahatma Gandhi at Raj Ghat

ਨਵੀਂ ਦੱਲੀ: ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਘਾਟ ਜਾ ਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਪੀਐਮ ਮੋਦੀ ਵਿਜੈ ਘਾਟ ਪਹੁੰਚੇ, ਜਿੱਥੇ ਉਹਨਾਂ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

PM Modi pays floral tribute to Mahatma Gandhi at Raj Ghat

ਹੋਰ ਪੜ੍ਹੋ: ਸਰਕਾਰ ਨਾਲ ਮਿਲ ਕੇ ਗੈਰਕਾਨੂੰਨੀ ਪੈਸੇ ਕਮਾਉਣ ਵਾਲੇ ਅਫ਼ਸਰਾਂ ਨੂੰ ਜੇਲ੍ਹ 'ਚ ਹੋਣਾ ਚਾਹੀਦਾ- CJI ਰਮਨਾ

ਮਹਾਤਮਾ ਗਾਂਧੀ ਦੀ ਜਯੰਤੀ 'ਤੇ ਪੀਐਮ ਮੋਦੀ ਨੇ ਟਵੀਟ ਕੀਤਾ,' ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਹਨਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਬਾਪੂ ਦਾ ਜੀਵਨ ਅਤੇ ਆਦਰਸ਼ ਦੇਸ਼ ਦੀ ਹਰ ਪੀੜ੍ਹੀ ਨੂੰ ਸੇਵਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਰਹਿਣਗੇ’।

Sonia Gandhi Pays tribute to Gandhi Ji

ਹੋਰ ਪੜ੍ਹੋ: ਅੱਜ ਦਾ ਹੁਕਮਨਾਮਾ (2 ਅਕਤੂਬਰ 2021)

ਇਸ ਤੋਂ ਇਲਾਵਾ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਵੀ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਵੀ ਰਾਜਘਾਟ ਪਹੁੰਚੇ ਅਤੇ ਉਹਨਾਂ ਨੇ ਵੀ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ।