ਸ਼ੋਪੀਆਂ 'ਚ ਮੁਠਭੇੜ, ਲਸ਼ਕਰ ਦਾ ਅੱਤਵਾਦੀ ਕੀਤਾ ਢੇਰ, ਏ.ਕੇ 47 ਸਮੇਤ ਹਥਿਆਰ ਕੀਤੇ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਾਰੇ ਗਏ ਅੱਤਵਾਦੀ ਦੀ ਪਛਾਣ ਨਸੀਰ ਅਹਿਮਦ ਭੱਟ ਵਜੋਂ ਹੋਈ ਹੈ।

photo

 

ਜੰਮੂ: ਕਸ਼ਮੀਰ ਡਿਵੀਜ਼ਨ ਦੇ ਸ਼ੋਪੀਆਂ ਜ਼ਿਲ੍ਹੇ 'ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਪੁਲਿਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਬਾਸਕੁਚਨ ਇਲਾਕੇ 'ਚ ਮੁਕਾਬਲਾ ਚੱਲ ਰਿਹਾ ਹੈ। ਪੁਲਿਸ ਅਤੇ ਸੁਰੱਖਿਆ ਬਲ ਦੇ ਜਵਾਨ ਮੌਕੇ 'ਤੇ ਤਾਇਨਾਤ ਹਨ। ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ ਹੈ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਾਸਕੁਚਨ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ਤੋਂ ਬਾਅਦ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਜਦੋਂ ਸੁਰੱਖਿਆ ਬਲ ਇਲਾਕੇ 'ਚ ਤਲਾਸ਼ੀ ਲੈ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।

ਏਡੀਜੀਪੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਦੀ ਪਛਾਣ ਨਸੀਰ ਅਹਿਮਦ ਭੱਟ ਵਜੋਂ ਹੋਈ ਹੈ। ਉਹ ਨੌਪੋਰਾ ਬਾਸਕੁਚਨ ਸ਼ੋਪੀਆਂ ਦਾ ਰਹਿਣ ਵਾਲਾ ਸੀ ਅਤੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜਿਆ ਹੋਇਆ ਸੀ। ਪੁਲਿਸ ਨੇ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਏ.ਕੇ 47 ਰਾਈਫਲ ਸਮੇਤ ਅਪਰਾਧਕ ਸਮੱਗਰੀ ਬਰਾਮਦ ਕੀਤੀ ਹੈ। ਉਹ ਕਈ ਦਹਿਸ਼ਤੀ ਅਪਰਾਧਾਂ ਵਿੱਚ ਸ਼ਾਮਲ ਸੀ ਅਤੇ ਹਾਲ ਹੀ ਵਿੱਚ ਇੱਕ ਮੁਕਾਬਲੇ ਵਿੱਚੋਂ ਫਰਾਰ ਹੋ ਗਿਆ ਸੀ।