AC 'ਚ ਹੋਇਆ ਜ਼ਬਰਦਸਤ ਧਮਾਕਾ, ਬਜ਼ੁਰਗ ਜੋੜੇ ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਫੋਰੈਂਸਿਕ ਟੀਮ ਦੇ ਨਾਲ ਮੌਕੇ ਦੀ ਜਾਂਚ ਕੀਤੀ।

Heavy explosion in AC, death of elderly couple

 

 
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਕ੍ਰਿਸ਼ਨਾ ਨਗਰ ਇਲਾਕੇ 'ਚ ਇਕ ਘਰ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਿਸ ਕਾਰਨ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਬਜ਼ੁਰਗ ਜੋੜਾ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਮਿਲਣ ਦਿੱਲੀ ਆਇਆ ਸੀ। ਘਟਨਾ ਦੌਰਾਨ ਘਰ ਚ ਹੋਰ ਕੋਈ ਮੌਜੂਦ ਨਹੀਂ ਸੀ। ਨੂੰਹ ਬਾਜ਼ਾਰ ਗਈ ਹੋਈ ਸੀ ਤੇ ਬੇਟਾ ਦੁਕਾਨ 'ਤੇ ਸੀ। ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 
ਜਾਣਕਾਰੀ ਅਨੁਸਾਰ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ 80 ਸਾਲਾ ਰਾਜ ਕੁਮਾਰ ਜੈਨ ਤੇ ਉਨ੍ਹਾਂ ਦੀ ਪਤਨੀ ਕਮਲੇਸ਼ ਜੈਨ (75) ਤਿੰਨ ਦਿਨ ਪਹਿਲਾਂ ਆਪਣੇ ਲੜਕੇ ਅਤੇ ਨੂੰਹ ਦੇ ਕੋਲ ਦਿੱਲੀ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬਜ਼ੁਰਗ ਇਕ ਕਮਰੇ ਵਿਚ ਸੁੱਤੇ ਪਏ ਸਨ ਤਾਂ ਅਚਾਨਕ ਏਸੀ ਨੂੰ ਅੱਗ ਲੱਗ ਗਈ। ਘਟਨਾ ਤੋਂ ਬਾਅਦ ਬਜ਼ੁਰਗ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

ਇਸ ਤੋਂ ਬਾਅਦ ਪੁਲਿਸ ਕਿਸੇ ਤਰ੍ਹਾਂ 4 ਫਾਇਰ ਬ੍ਰਿਗੇਡ ਅਤੇ 2 ਐਂਬੂਲੈਂਸਾਂ ਨਾਲ ਮੌਕੇ 'ਤੇ ਪਹੁੰਚੀ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਜਿੱਥੇ ਅੱਗ ਲੱਗੀ ਸੀ, ਉਥੇ ਗੇਟ ਅੰਦਰੋਂ ਬੰਦ ਸੀ ਅਤੇ ਧੂੰਆਂ ਨਿਕਲ ਰਿਹਾ ਸੀ। ਇਸ ਤੋਂ ਤੁਰੰਤ ਬਾਅਦ ਦਰਵਾਜ਼ਾ ਤੋੜ ਦਿੱਤਾ ਗਿਆ। ਕਮਰੇ ਦੇ ਅੰਦਰ 80 ਸਾਲਾ ਰਾਜਕੁਮਾਰ ਜੈਨ ਤੇ ਉਨ੍ਹਾਂ ਦੀ ਪਤਨੀ ਕਮਲੇਸ਼ ਜੈਨ ਬੇਹੋਸ਼ੀ ਦੀ ਹਾਲਤ ਵਿਚ ਸਨ। ਪੁਲਿਸ ਦੋਵਾਂ ਨੂੰ ਜੀ.ਟੀ.ਬੀ. ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਜੋੜੇ ਦੀ ਨੂੰਹ ਘਰ 'ਚ ਮੌਜੂਦ ਨਹੀਂ ਸੀ। ਘਟਨਾ ਸਮੇਂ ਉਹ ਬਾਜ਼ਾਰ ਗਈ ਹੋਈ ਸੀ ਅਤੇ ਬੇਟਾ ਗਾਂਧੀ ਨਗਰ ਸਥਿਤ ਆਪਣੀ ਦੁਕਾਨ 'ਤੇ ਸੀ। ਅੱਗ ਲੱਗਣ ਕਾਰਨ 2 ਕਮਰਿਆਂ ਦਾ ਸਾਮਾਨ ਸੜ ਗਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਮਰੇ ਵਿਚ ਲੱਗੇ ਏਸੀ 'ਚ ਧਮਾਕਾ ਇਸ ਦਾ ਕਾਰਨ ਹੋ ਸਕਦਾ ਹੈ। ਪੁਲਿਸ ਨੇ ਫੋਰੈਂਸਿਕ ਟੀਮ ਦੇ ਨਾਲ ਮੌਕੇ ਦੀ ਜਾਂਚ ਕੀਤੀ।