ਹਰਿਆਣਾ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਹਲਕੇ ਝਟਕੇ

ਏਜੰਸੀ

ਖ਼ਬਰਾਂ, ਰਾਸ਼ਟਰੀ

ਭੂਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ ਤੋਂ ਸੱਤ ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿਚ ਸਥਿਤ ਸੀ।

Haryana: Earthquake of magnitude 2.6 hits Rohtak

 

ਚੰਡੀਗੜ੍ਹ: ਹਰਿਆਣਾ ਦੇ ਕੁੱਝ ਹਿੱਸਿਆਂ ਵਿਚ ਐਤਵਾਰ ਰਾਤ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਐਤਵਾਰ ਰਾਤ 11.26 ਵਜੇ 2.6 ਤੀਬਰਤਾ ਦਾ ਭੂਚਾਲ ਆਇਆ । ਭੂਚਾਲ ਦਾ ਕੇਂਦਰ ਹਰਿਆਣਾ ਦੇ ਰੋਹਤਕ ਤੋਂ ਸੱਤ ਕਿਲੋਮੀਟਰ ਪੂਰਬ-ਦੱਖਣ-ਪੂਰਬ ਵਿਚ ਸਥਿਤ ਸੀ। ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।