ਪੰਚਕੂਲਾ ਹਿੰਸਾ ਮਾਮਲੇ 'ਚ ਹਨੀਪ੍ਰੀਤ ਨੂੰ ਮਿਲੀ ਵੱਡੀ ਰਾਹਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਚਕੂਲਾ ਹਿੰਸਾ ਮਾਮਲੇ 'ਚ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਪੰਚਕੂਲਾ ਕੋਰਟ ਨੇ ਹਨੀਪ੍ਰੀਤ ਸਮੇਤ ਸਾਰੇ ਆਰੋਪੀਆਂ...

Panchkula Riots Case

ਪਚਕੂੰਲਾ  :  ਪੰਚਕੂਲਾ ਹਿੰਸਾ ਮਾਮਲੇ 'ਚ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਪੰਚਕੂਲਾ ਕੋਰਟ ਨੇ ਹਨੀਪ੍ਰੀਤ ਸਮੇਤ ਸਾਰੇ ਆਰੋਪੀਆਂ 'ਤੇ ਇਲਜ਼ਾਮ ਤੈਅ ਕਰ ਦਿੱਤੇ ਹਨ ਪਰ ਇਨ੍ਹਾਂ ਸਾਰੇ ਆਰੋਪੀਆਂ ਵਲੋਂ ਦੇਸ਼ਧ੍ਰੋਹ ਦੀ ਧਾਰਾ ਨੂੰ ਹਟਾ ਦਿੱਤਾ ਗਿਆ ਹੈ। ਹੁਣ ਇਨ੍ਹਾਂ ਆਰੋਪੀਆਂ 'ਤੇ IPC ਦੀ ਧਾਰਾ 216, 145, 150, 151, 152 , 153 ਅਤੇ 120ਬੀ ਦੇ ਤਹਿਤ ਇਲਜ਼ਾਮ ਤੈਅ ਕੀਤੇ ਗਏ ਹਨ ਜਦੋਂ ਕਿ IPC ਦੀ ਧਾਰਾ 121 ਅਤੇ 121ਏ ਦੀ ਧਾਰਾ ਨੂੰ ਹਟਾ ਦਿੱਤਾ ਗਿਆ ਹੈ। 

ਦੱਸ ਦਈਏ ਕਿ ਅੱਜ ਪੰਚਕੂਲਾ ਹਿੰਸਾ ਮਾਮਲੇ 'ਚ ਸਾਰੇ ਆਰੋਪੀਆਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਾਰੇ ਆਰੋਪੀਆਂ 'ਤੇ ਇਲਜ਼ਾਮ ਤੈਅ ਕੀਤੇ ਗਏ ਹਨ। ਪੰਚਕੂਲਾ ਵਿੱਚ 25 ਅਗਸਤ 2017 ਨੂੰ ਹੋਏ ਦੰਗਿਆਂ ਦੇ ਮਾਮਲੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਸੰਜੈ ਸੰਧੀਰ ਦੀ ਕੋਰਟ 'ਚ ਸੁਣਵਾਈ ਹੋਈ ਸੀ। 

ਜ਼ਿਕਰਯੋਗ ਹੈ ਕਿ ਹਨੀਪ੍ਰੀਤ ਸਾਧਵੀ ਯੋਨ ਸ਼ੋਸ਼ਣ ਮਾਮਲੇ 'ਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿੱਚ ਹਿੰਸਾ ਭੜਕਾਉਣ ਅਤੇ ਦੇਸ਼ਧ੍ਰੋਹ ਮਾਮਲੇ ਦੀ ਆਰੋਪੀ ਹੈ। ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰਨ ਲਈ ਹਰਿਆਣਾ ਪੁਲਿਸ ਨੂੰ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪਿਆ ਸੀ। 38 ਦਿਨ ਫਰਾਰ ਰਹਿਣ ਵਾਲੀ ਹਨੀਪ੍ਰੀਤ ਨੂੰ 3 ਅਕਤੂਬਰ 2017 ਨੂੰ ਹਰਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਉਦੋਂ ਤੋਂ ਹਨੀਪ੍ਰੀਤ ਜੇਲ੍ਹ 'ਚ ਬੰਦ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।