ਕਮਲਨਾਥ ਦਾ ਸਟਾਰ ਪ੍ਰਚਾਰਕ ਦਾ ਦਰਜਾ ਵਾਪਸ ਲੈਣ ਸਬੰਧੀ ਚੋਣ ਕਮਿਸ਼ਨ ਦੇ ਹੁਕਮਾਂ ’ਤੇ SC ਦੀ ਰੋਕ
ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨ ਕੋਲ ਅਧਿਕਾਰ ਨਹੀਂ ਹੈ।
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਕਮਲਨਾਥ ਦੇ ਸਟਾਰ ਪ੍ਰਚਾਰਕ ਨੂੰ ਖੋਹਣ ਦੇ ਚੋਣ ਕਮਿਸ਼ਨ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ। ਸ਼ੁੱਕਰਵਾਰ ਨੂੰ ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਕਮਲਨਾਥ ਦੇ ਸਟਾਰ ਪ੍ਰਚਾਰਕ ਦਾ ਦਰਜਾ ਰੱਦ ਕਰ ਦਿੱਤਾ ਸੀ। ਸ਼ਨੀਵਾਰ ਨੂੰ ਕਮਲਨਾਥ ਨੇ ਇਸ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਸੀ ਤੇ ਅੱਜ ਸੋਮਵਾਰ ਸਵੇਰੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨ ਕੋਲ ਅਧਿਕਾਰ ਨਹੀਂ ਹੈ।
ਚੋਣ ਕਮਿਸ਼ਨ ਨੇ ਆਪਣੇ ਆਦੇਸ਼ ਵਿਚ ਕਿਹਾ ਸੀ ਕਿ “ਆਦਰਸ਼ ਚੋਣ ਜ਼ਾਬਤੇ ਦੀ ਵਾਰ-ਵਾਰ ਉਲੰਘਣਾ ਕਰਨ ਅਤੇ ਕਮਲਨਾਥ ਨੂੰ ਦਿੱਤੀ ਗਈ ਸਲਾਹ ਦੀ ਪੂਰੀ ਅਣਦੇਖੀ ਲਈ, ਮੱਧ ਪ੍ਰਦੇਸ਼ ਵਿਧਾਨ ਸਭਾ ਦੀਆਂ ਮੌਜੂਦਾ ਉਪ ਚੋਣਾਂ ਲਈ ਕਮਿਸ਼ਨ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਦਾ ਰਾਜਨੀਤਿਕ ਪਾਰਟੀ ਦੇ ਨੇਤਾ ਦਾ ਦਰਜਾ ਖਤਮ ਕਰਦਾ ਹੈ। ”
ਕਮਿਸ਼ਨ ਨੇ ਕਿਹਾ ਸੀ ਕਿ ਕਮਲਨਾਥ ਨੂੰ ਸਟਾਰ ਪ੍ਰਚਾਰਕ ਵਜੋਂ ਅਧਿਕਾਰੀਆਂ ਵੱਲੋਂ ਕੋਈ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਹੁਣ ਤੋਂ, ਜੇ ਕੋਈ ਚੋਣ ਮੁਹਿੰਮ ਕਮਲਨਾਥ ਦੁਆਰਾ ਕੀਤੀ ਜਾਂਦੀ ਹੈ, ਤਾਂ ਯਾਤਰਾ, ਠਹਿਰਨ ਅਤੇ ਯਾਤਰਾ ਨਾਲ ਸਬੰਧਤ ਸਾਰਾ ਖਰਚਾ ਉਹ ਉਮੀਦਵਾਰ ਖਰਚੇਗਾ ਜਿਸ ਦੇ ਹਲਕੇ ਵਿਚ ਉਹ ਚੋਣ ਪ੍ਰਚਾਰ ਕਰਨਗੇ।