ਭਾਜਪਾ ਆਗੂ ਦਾ ਵਿਵਾਦਤ ਬਿਆਨ, ‘ਪਾਕਿ ਦੀ ਜਿੱਤ ਦਾ ਜਸ਼ਨ ਮਨਾਉਣ ਵਾਲੀਆਂ ਲੜਕੀਆਂ ਦੀ ਚਮੜੀ ਉਧੇੜ ਦਿਓ’

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਜਪਾ ਦੇ ਇਕ ਆਗੂ ਨੇ ਬਿਆਨ ਦਿੱਤਾ ਹੈ ਕਿ ਜਸ਼ਨ ਮਨਾਉਣ ਵਾਲੀਆਂ ਕੁੜੀਆਂ ਦੀ ਚਮੜੀ ਉਧੇੜ ਦਿੱਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਵੀ ਕੀਤੀ।

Cancel citizenship of those who cheered for Pakistan: Jammu BJP leader

ਨਵੀਂ ਦਿੱਲੀ: ਪਾਕਿਸਤਾਨ ਦੀ ਜਿੱਤ ਤੋਂ ਬਾਅਦ ਜਸ਼ਨ ਦੇ ਮਾਮਲੇ 'ਚ ਆਏ ਦਿਨ ਵਿਵਾਦਿਤ ਬਿਆਨ ਸਾਹਮਣੇ ਆ ਰਹੇ ਹਨ। ਹੁਣ ਇਸੇ ਕੜੀ ਵਿਚ ਭਾਜਪਾ ਦੇ ਇਕ ਆਗੂ ਨੇ ਬਿਆਨ ਦਿੱਤਾ ਹੈ ਕਿ ਜਸ਼ਨ ਮਨਾਉਣ ਵਾਲੀਆਂ ਕੁੜੀਆਂ ਦੀ ਚਮੜੀ ਉਧੇੜ ਦਿੱਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਦੀ ਨਾਗਰਿਕਤਾ ਰੱਦ ਕਰਨ ਦੀ ਮੰਗ ਵੀ ਕੀਤੀ ਹੈ।

ਹੋਰ ਪੜ੍ਹੋ: ਗੁਰਨਾਮ ਭੁੱਲਰ ਦੀ ਜਾਦੂਈ ਆਵਾਜ਼ 'ਚ ਫ਼ਿਲਮ 'ਫੁੱਫੜ ਜੀ' ਦਾ ਨਵਾਂ ਗੀਤ 'ਆਪਾਂ ਦੋਵੇਂ' ਹੋਇਆ ਰੀਲੀਜ਼

ਜੰਮੂ-ਕਸ਼ਮੀਰ ਦੇ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਵਿਕਰਮ ਰੰਧਾਵਾ ਨੇ ਕਿਹਾ ਹੈ ਕਿ ਹਾਲ ਹੀ ਵਿਚ ਹੋਏ ਟੀ-20 ਵਿਸ਼ਵ ਕੱਪ ਮੈਚ ਵਿਚ ਭਾਰਤ ਖ਼ਿਲਾਫ਼ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਦੀ ਨਾ ਸਿਰਫ਼ ਕੁੱਟਮਾਰ ਕੀਤੀ ਜਾਣੀ ਚਾਹੀਦੀ ਹੈ, ਸਗੋਂ ਉਹਨਾਂ ਦੀ ਨਾਗਰਿਕਤਾ ਵੀ ਰੱਦ ਕੀਤੀ ਜਾਣੀ ਚਾਹੀਦੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਵਿਕਰਮ ਰੰਧਾਵਾ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ।

ਹੋਰ ਪੜ੍ਹੋ: ਥੋੜ੍ਹੇ ਸਮੇਂ 'ਚ ਹੀ ਉੱਚਾ ਮੁਕਾਮ ਹਾਸਲ ਕਰਨ ਵਾਲੇ ਜੈਰੀ ਬੁਰਜ ਦਾ ਨਵਾਂ ਗਾਣਾ ਹੋਇਆ ਰਿਲੀਜ਼ 

ਵੀਡੀਓ ਵਿਚ ਰੰਧਾਵਾ ਕਥਿਤ ਤੌਰ 'ਤੇ ਕਹਿ ਰਹੇ ਹਨ, “ਇਹ ਕੁੜੀਆਂ ਪਾਕਿਸਤਾਨ ਦੀ ਤਾਰੀਫ਼ ਕਰ ਰਹੀਆਂ ਹਨ ਅਤੇ ਉਹਨਾਂ ਦੀ ਪਾਕਿਸਤਾਨ ਨਾਲ ਹਮਦਰਦੀ ਹੈ। ਅਜਿਹੀ ਗਤੀਵਿਧੀ ਵਿਚ ਸ਼ਾਮਲ ਸਾਰੇ ਲੋਕਾਂ ਦੀ ਕੁੱਟਮਾਰ ਕੀਤੀ ਜਾਣੀ ਚਾਹੀਦੀ ਹੈ ਅਤੇ ਚਮੜੀ ਉਧੇੜ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ ਕਿ ਉਹਨਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਭਾਰਤ ਦੀ ਧਰਤੀ 'ਤੇ ਭਾਰਤ ਵਿਰੋਧੀ ਜਾਂ ਪਾਕਿਸਤਾਨ ਪੱਖੀ ਨਾਅਰੇ ਲਗਾਉਣ ਦੇ ਨਤੀਜੇ ਯਾਦ ਰਹਿਣ। ਸਿਰਫ਼ ਉਹਨਾਂ ਨੂੰ ਹੀ ਨਹੀਂ, ਉਹਨਾਂ ਦੇ ਮਾਪਿਆਂ ਨੂੰ ਵੀ ਇਹ ਅਹਿਸਾਸ ਹੋਣਾ ਚਾਹੀਦਾ ਹੈ ਕਿ ਉਹਨਾਂ ਨੇ ਕਿਹੋ ਜਿਹੇ ਬੱਚਿਆਂ ਨੂੰ ਜਨਮ ਦਿੱਤਾ ਹੈ”।

ਹੋਰ ਪੜ੍ਹੋ: ਜਲੰਧਰ-ਫਗਵਾੜਾ ਰੋਡ 'ਤੇ ਸਥਿਤ ਮਸ਼ਹੂਰ ਕੈਬਾਨਾ ਰਿਜ਼ੌਰਟ 'ਤੇ ED ਦੀ ਵੱਡੀ ਕਾਰਵਾਈ

ਉਹਨਾਂ ਅੱਗੇ ਕਿਹਾ, "ਸ਼ੁਰੂ ਤੋਂ ਹੀ ਅਸੀਂ ਉਹਨਾਂ ਡਿਗਰੀ ਰੱਦ ਕਰਨ ਦੀ ਮੰਗ ਕਰਦੇ ਆ ਰਹੇ ਹਾਂ। ਅਸੀਂ ਇਹ ਵੀ ਮੰਗ ਕਰਦੇ ਹਾਂ ਕਿ ਉਹਨਾਂ ਦੀ ਨਾਗਰਿਕਤਾ ਵੀ ਰੱਦ ਕੀਤੀ ਜਾਣੀ ਚਾਹੀਦੀ ਹੈ”। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਜੰਮੂ ਦੇ ਸੀਨੀਅਰ ਪੁਲਿਸ ਮੁਖੀ ਚੰਦਨ ਕੋਹਲੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੀਡੀਪੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਟਵੀਟ ਜ਼ਰੀਏ ਕਿਹਾ ਕਿ ਸਾਬਕਾ ਵਿਧਾਇਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜੋ ਕਸ਼ਮੀਰੀਆਂ ਦੀ ਨਸਲਕੁਸ਼ੀ ਦੀ ਗੱਲ ਕਰਦੇ ਹਨ ਅਤੇ ਉਹਨਾਂ ਦੀ ਚਮੜੀ ਉਧੇੜਨ ਦੀ ਗੱਲ ਕਹਿ ਰਹੇ ਹਨ।