photo
ਜੈਪੁਰ - ਜੈਪੁਰ ਦੇ ਰਾਮਗੰਜ ਥਾਣਾ ਖੇਤਰ ਵਿੱਚ ਤਿੰਨ ਤਲਾਕ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਿਹਾ ਕਿ ਪੀੜਤ ਔਰਤ ਵੱਲੋਂ ਮੁਲਜ਼ਮ ਪਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਗਿਆ ਹੈ।
ਪੁਲਿਸ ਨੇ ਦੱਸਿਆ ਕਿ ਪੀੜਤ ਔਰਤ ਦੋਸ਼ੀ ਪਤੀ ਖ਼ਿਲਾਫ਼ ਇਸ ਤੋਂ ਪਹਿਲਾਂ ਵੀ ਤੰਗ-ਪਰੇਸ਼ਾਨ ਕਰਨ ਦਾ ਮਾਮਲਾ ਦਰਜ ਕਰਵਾ ਚੁੱਕੀ ਹੈ। ਦੱਸਿਆ ਗਿਆ ਹੈ ਕਿ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਸੰਬੰਧਿਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਨੇ ਆਪਣੇ ਪਤੀ ਖ਼ਿਲਾਫ਼ ਪਹਿਲਾਂ ਵੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਕੁਝ ਦਿਨਾਂ ਬਾਅਦ ਔਰਤ ਨੇ ਰਾਜ਼ੀਨਾਮਾ ਪੇਸ਼ ਕਰ ਦਿੱਤਾ ਸੀ। ਇਸ ਵਾਰ ਪੀੜਤਾ ਦੀ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।