ਚੀਫ਼ ਜਸਟਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਹੁੰ ਚੁਕਾਈ
ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ
The Chief Justice administered oath to 10 additional judges of the Punjab and Haryana High Court
ਚੰਡੀਗੜ੍ਹ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਨਵੇ ਵਧੀਕ ਜੱਜਾਂ ਨੂੰ ਇੱਕ ਸਾਦੇ ਅਤੇ ਪਰਿਭਾਵਸ਼ਾਲੀ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁਕਾਈ।
ਹਾਈਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜ਼ਿੰਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇਵਿਕਰਮ ਅਗਰਵਾਲ ਸ਼ਾਮਲ ਹਨ।
ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਵਕੀਲ ਵੀ ਸ਼ਾਮਲ ਸਨ। ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵੱਧ ਕੇ 66 ਹੋ ਗਈ ਹੈ।