Pregnant Woman Committed Suicide: ਪੰਚਕੂਲਾ 'ਚ ਗਰਭਵਤੀ ਔਰਤ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Pregnant Woman Committed Suicide: ਪੇਕੇ ਪ੍ਰਵਾਰ ਨੇ ਸਹੁਰੇ ਪ੍ਰਵਾਰ ਤੇ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਲਗਾਇਆ ਇਲਜ਼ਾਮ

Pregnant Woman Committed Suicide

 Pregnant Woman Committed Suicide: ਹਰਿਆਣਾ ਦੇ ਪੰਚਕੂਲਾ ਦੇ ਸੈਕਟਰ 8 ਵਿਚ ਇਕ ਗਰਭਵਤੀ ਲੜਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਦੇ ਸਹੁਰੇ ਵਾਲੇ ਲੜਕੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰਨ ਦਾ ਫੈਸਲਾ ਕੀਤਾ। ਪੁਲਿਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ, ਸੱਸ ਅਤੇ ਸਹੁਰੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Ludhiana Murder News: ਲੁਧਿਆਣਾ 'ਚ ਪਤੀ ਨੇ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ 

ਦੱਸ ਦੇਈਏ ਕਿ 23 ਸਾਲ ਦੀ ਦਿਵਿਆ ਵਰਮਾ ਲੁਧਿਆਣਾ ਦੀ ਰਹਿਣ ਵਾਲੀ ਸੀ। ਇਸ ਸਾਲ ਅਪ੍ਰੈਲ 'ਚ ਉਸ ਦਾ ਵਿਆਹ ਪੰਚਕੂਲਾ ਦੇ ਕਬੀਰ ਵਰਮਾ ਨਾਲ ਹੋਇਆ ਸੀ। ਚਾਚਾ ਅਨਿਲ ਕੁਮਾਰ ਨੇ ਦੱਸਿਆ ਕਿ ਦਿਵਿਆ ਦਾ ਪਤੀ ਵਿਆਹ ਤੋਂ ਕੁਝ ਦਿਨ ਬਾਅਦ ਕੈਨੇਡਾ ਚਲਾ ਗਿਆ ਸੀ। ਜਿਸ ਤੋਂ ਬਾਅਦ ਉਸ ਦੇ ਸਹੁਰੇ ਵਾਲੇ ਦਿਵਿਆ ਨੂੰ 10 ਲੱਖ ਰੁਪਏ ਦਹੇਜ ਦੀ ਮੰਗ ਕਰਕੇ ਤੰਗ-ਪ੍ਰੇਸ਼ਾਨ ਕਰ ਰਹੇ ਸਨ।

ਇਹ ਵੀ ਪੜ੍ਹੋ: Hoshiarpur Suicide News: ਪ੍ਰੇਮੀ ਦੇ ਕਿਸੇ ਹੋਰ ਨਾਲ ਵਿਆਹ ਹੋਣ 'ਤੇ ਲੜਕੀ ਨੇ ਨਿਗਲਿਆ ਜ਼ਹਿਰ, ਮੌਤ  

ਸਹੁਰਿਆਂ ਤੋਂ ਤੰਗ ਆ ਕੇ ਦਿਵਿਆ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਐਸਆਈ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-6 ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿਤਾ ਹੈ। ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਤੀ ਕਬੀਰ ਵਰਮਾ, ਸੱਸ ਬ੍ਰਿਜਬਾਲਾ ਅਤੇ ਸਹੁਰਾ ਖਿਆਲੀ ਰਾਮ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।