ਕਰਤਾਰਪੁਰ ਲਾਂਘੇ ਦੇ ਨਾਮ 'ਤੇ ਪਾਕਿਸਤਾਨ ਨੇ ਭਾਰਤ ਨਾਲ ਕੀਤਾ ਧੋਖਾ : ਸੁਸ਼ਮਾ ਸਵਰਾਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੇ ਗੁਗਲੀ ਵਾਲੇ ਬਿਆਨ 'ਤੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਨਾਮ 'ਤੇ ਪਾਕਿਸਤਾਨ ਨੇ ਭਾਰਤ ਨੂੰ ਧੋਖਾ ਦਿਤਾ ਹੈ।

Sushma Swaraj

ਨਵੀਂ ਦਿੱਲੀ, ( ਭਾਸ਼ਾ ) : ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁੰਹਮਦ ਕੁਰੈਸ਼ੀ ਦੇ ਗੁਗਲੀ ਵਾਲੇ ਬਿਆਨ 'ਤੇ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਨਾਮ 'ਤੇ ਪਾਕਿਸਤਾਨ ਨੇ ਭਾਰਤ ਨੂੰ ਧੋਖਾ ਦਿਤਾ ਹੈ। ਵਿਦੇਸ਼ ਮੰਤਰੀ ਦੇ ਇਸ ਬਿਆਨ 'ਤੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਕਰਤਾਰਪੁਰ ਪ੍ਰੋਗਰਾਮ ਇਮਰਾਨ ਖਾਨ ਦੀ ਗੁਗਲੀ ਸੀ।

ਸੁਸ਼ਮਾ ਨੇ ਟਵੀਟ ਕੀਤੀ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ, ਤੁਹਾਡੇ ਇਸ ਨਾਟਕੀ ਸਟਾਈਲ ਵਿਚ ਗੁਗਲੀ ਵਾਲੇ ਬਿਆਨ 'ਤੇ ਕਿਸੇ ਹੋਰ ਦਾ ਨਹੀਂ ਸਗੋਂ ਤੁਹਾਡਾ ਹੀ ਅਸਲ ਚਿਹਰਾ ਸਾਹਮਣੇ ਆਇਆ ਹੈ। ਇਹ ਦੱਸਦਾ ਹੈ ਕਿ ਸਿੱਖ ਭਾਵਨਾਵਾਂ ਪ੍ਰਤੀ ਤੁਹਾਡਾ ਕੋਈ ਸਨਮਾਨ ਨਹੀਂ ਹੈ। ਤੁਸੀਂ ਸਿਰਫ ਗੁਗਲੀ ਖੇਡਦੇ ਹੋ। ਸੁਸ਼ਮਾ ਨੇ ਅੱਗੇ ਲਿਖਿਆ ਕਿ ਉਹ ਇਹ ਸਪੱਸ਼ਟ ਕਰ ਦੇਣਾ ਚਾਹੁੰਦੇ ਹਨ ਕਿ ਅਸੀਂ ਤੁਹਾਡੀ ਗੁਗਲੀ ਵਿਚ ਫਸਣ ਵਾਲੇ ਨਹੀਂ ਹਾਂ।

ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹਮੰਦ ਕੁਰੈਸ਼ੀ ਨੇ ਵੱਡਾ ਬਿਆਨ ਦਿਤਾ ਸੀ। ਕੁਰੈਸ਼ੀ ਨੇ ਕਿਹਾ ਸੀ ਕਿ ਇਤਿਹਾਸਕ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਵਿਚ ਭਾਰਤ ਸਰਕਾਰ ਦੀ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਗੁਗਲੀ ਸੁੱਟੀ, ਜਿਸ  ਕਾਰਨ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੂੰ

ਮਜ਼ਬੂਰ ਹੋ ਕੇ ਦੋ ਮੰਤਰੀਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਲਈ ਭੇਜਣਾ ਪਿਆ। ਇਮਰਾਨ ਸਰਕਾਰ ਦੇ 100 ਦਿਨ ਪੂਰੇ ਹੋਣ ਦੇ ਮੌਕੇ 'ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮੁਹੰਮਦ ਕੁਰੈਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀ ਕੀਤੀ ਸੀ।