ਕਿਸਾਨ ਹਿਤੈਸ਼ੀ ਵਿਧਾਇਕ ਜ਼ਮੀਰ ਦੀ ਆਵਾਜ਼ ਸੁਣਨ ਅਤੇ ਕਿਸਾਨਾਂ ਦਾ ਸਮਰਥਨ ਕਰਨ: ਸੈਲਜਾ
ਕਿਹਾ ਕਿ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਰਕਾਰ ‘ਤੇ ਦਬਾਅ ਬਣਾਉਣ ਦੀ ਜ਼ਰੂਰਤ ਹੈ।
sellja
ਨਵੀਂ ਦਿੱਲੀ/ਚੰਡੀਗੜ੍ਹ : ਕਾਂਗਰਸ ਦੀ ਹਰਿਆਣਾ ਇਕਾਈ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਬੁਧਵਾਰ ਨੂੰ ਕਿਹਾ ਕਿ ਰਾਜ ਦੀ ਸੱਤਾਧਾਰੀ ਜਨਨਾਇਕ ਜਨਤਾ ਪਾਰਟੀ (ਜੇਜੇਪੀ), ਆਜ਼ਾਦ ਉਮੀਦਵਾਰ ਅਤੇ ਭਾਜਪਾ ਦੇ ਕਿਸਾਨ ਹਿਤੈਸ਼ੀ ਵਿਧਾਇਕ ਅਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਮਨੋਹਰ ਲਾਲ ਖੱਟਰ ਸਰਕਾਰ ਦਾ ਸਾਥ ਛੱਡ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਸਮਰਥਨ ਕਰਨ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਸਰਕਾਰ ‘ਤੇ ਦਬਾਅ ਬਣਾਉਣ ਦੀ ਜ਼ਰੂਰਤ ਹੈ।