ਕਿਸਾਨਾਂ ਦਾ ਪ੍ਰਦਰਸ਼ਨ: ਦਿੱਲੀ ਦੀਆਂ ਸਰਹੱਦਾਂ ਉੱਤੇ ਸੁਰੱਖਿਆ ਵਿਵਸਥਾ ਹੋਰ ਸਖ਼ਤ
ਪਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਦਿੱਲੀ-ਨੋਇਡਾ ਸਰਹੱਦ ’ਤੇ ਮੌਜੂਦ
army
ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ’ਤੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਵੱਧਦੀ ਗਿਣਤੀ ਨੂੰ ਵੇਖਦਿਆਂ ਪੁਲਿਸ ਨੇ ਬੁਧਵਾਰ ਨੂੰ ਸੁਰੱਖਿਆ ਹੋਰ ਸਖ਼ਤ ਕਰ ਦਿਤੀ। ਦਿੱਲੀ ਦੇ ਉੱਤਰ ਪ੍ਰਦੇਸ਼ ਨਾਲ ਲਗਦੀ ਗਾਜ਼ੀਪੁਰ ਸਰਹੱਦ ’ਤੇ ਪ੍ਰਦਰਸ਼ਨ ਤੇਜ਼ ਹੋ ਗਿਆ ਹੈ, ਜਿਸ ਨਾਲ ਰਾਜ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਵਾਲਾ ਇਕ ਮੁੱਖ ਮਾਰਗ ਬੰਦ ਹੈ।