ਸਰਕਾਰ ਖੇਤੀਬਾੜੀ ਵਿਰੋਧੀ ‘ਕਾਲੇ ਕਾਨੂੰਨਾਂ’ ਨੂੰ ਤੁਰਤ ਖ਼ਤਮ ਕਰੇ: ਰਾਹੁਲ
ਕਾਂਗਰਸ ਆਗੂ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ, ਕਿਸਾਨਾਂ ਨੂੰ ਜੁਮਲੇ ਦੇਣਾ ਬੰਦ ਕਰੇ।
rahul
ਨਵੀਂ ਦਿੱਲੀ : ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਬੁਧਵਾਰ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਗੱਲਬਾਤ ਦਾ ਧੋਖਾ ਬੰਦ ਕਰ ਕੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਤੁਰਤ ਖ਼ਤਮ ਕਰੇ। ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਕਿਸਾਨਾਂ ਦੀ ਆਮਦਨ ਅੱਧੀ ਰਹਿ ਗਈ ਹੈ, ਪਰ ਸਰਕਾਰ ਦੇ ‘ਮਿੱਤਰਾਂ’ ਦੀ ਆਮਦਨੀ ਚੌਗੁਣੀ ਹੋ ਗਈ।