ਆਰਐਲਡੀ ਆਗੂ ਜੈਯੰਤ ਚੌਧਰੀ ਨੇ ਦਿੱਲੀ ’ਚ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੇਂਦਰ ਸਰਕਾਰ ਵਲੋਂ ਲਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਅਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ

RLD leader Jayant Chaudhary

ਨਵੀਂ ਦਿੱਲੀ : ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਉਪ-ਪ੍ਰਧਾਨ ਜੈਅੰਤ ਚੌਧਰੀ ਨੇ ਬੁਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਏ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨ ਅਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਤਾ ਕਿ ਉਨ੍ਹਾਂ ਦੀ ਪਾਰਟੀ ਪ੍ਰਦਰਸ਼ਨਾਂ ਨੂੰ ਸਮਰਥਨ ਦੇਣਾ ਜਾਰੀ ਰੱਖੇਗੀ।ਚੌਧਰੀ ਨੇ ਕੁਝ ਕਿਸਾਨਾਂ ਨਾਲ ਮੁਲਾਕਾਤ ਕੀਤੀ ਜੋ ਸਿੰਘੂ ਦੀ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਸਨ, ਹਾਲਾਂਕਿ ਉਨ੍ਹਾਂ ਨੇ ਇਸ ਮੁਲਾਕਾਤ ਨੂੰ  ਗ਼ੈਰ ਰਾਜਨੀਤਿਕ ਦਸਿਆ ਹੈ।