ਮਮਤਾ ਬੈਨਰਜੀ ਦੀ NCP, ਸ਼ਿਵ ਸੈਨਾ ਦੇ ਨੇਤਾਵਾਂ ਨਾਲ ਹੋਈ ਬੈਠਕ 'ਤੇ BJP ਨੇ ਸਾਧਿਆ ਨਿਸ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁਲਾਕਾਤ ਨੂੰ ਦਿੱਤਾ ਦਿਖਾਵਾ ਕਰਾਰ

Mamata banerjee

 

ਮੁੰਬਈ: ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਿਆਸੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਭਾਜਪਾ ਦੇ ਕੌਮੀ ਮੀਤ ਪ੍ਰਧਾਨ ਦਿਲੀਪ ਘੋਸ਼ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਨੇਤਾ ਸ਼ਰਦ ਪਵਾਰ ਨਾਲ  ਉਹਨਾਂ ਦੀ ਮੁਲਾਕਾਤ ਨੂੰ ਦਿਖਾਵਾ ਕਰਾਰ ਦਿੱਤਾ।

 

 ਦਰਅਸਲ, ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਧਮਾਕੇਦਾਰ ਜਿੱਤ ਦਰਜ ਕਰਨ ਤੋਂ ਬਾਅਦ, ਮਮਤਾ ਦੀ ਨਜ਼ਰ ਹੁਣ ਰਾਸ਼ਟਰੀ ਰਾਜਨੀਤੀ ਦੇ ਲਿਹਾਜ਼ ਨਾਲ ਵਿਰੋਧੀ ਧਿਰ ਦਾ ਚਿਹਰਾ ਬਣਨ 'ਤੇ ਹੈ।

 

ਆਪਣੇ ਮਹਾਰਾਸ਼ਟਰ ਦੌਰੇ ਦੌਰਾਨ ਮਮਤਾ ਨੇ ਸੈਨਾ ਨੇਤਾਵਾਂ ਸੰਜੇ ਰਾਉਤ ਅਤੇ ਆਦਿਤਿਆ ਠਾਕਰੇ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ ਸੀ, ਯਾਨੀ ਬੁੱਧਵਾਰ ਕੱਲ੍ਹ ਉਹ ਐੱਨਸੀਪੀ ਸੁਪਰੀਮੋ ਸ਼ਰਦ ਪਵਾਰ ਨੂੰ ਮਿਲੇ। ਭਾਜਪਾ ਦੇ ਦਿਲੀਪ ਘੋਸ਼ ਨੇ ਕਿਹਾ, 'ਮੈਨੂੰ ਨਹੀਂ ਲੱਗਦਾ ਕਿ ਇਨ੍ਹਾਂ ਮੀਟਿੰਗਾਂ ਤੋਂ ਕੁਝ ਹੋਣ ਵਾਲਾ ਹੈ। ਮਮਤਾ ਬੈਨਰਜੀ ਕਿਸੇ ਤਰ੍ਹਾਂ ਸ਼ਿਵ ਸੈਨਾ ਦਾ ਸਮਰਥਨ ਕਰੇਗੀ। ਉਨ੍ਹਾਂ ਕੋਲ ਉੱਥੇ ਕੀ ਹੈ? ਇਨ੍ਹਾਂ ਵਿਚਕਾਰ 3000 ਕਿਲੋਮੀਟਰ ਦੀ ਦੂਰੀ ਹੈ। ਇਹ ਸਿਰਫ਼ ਇੱਕ ਦਿਖਾਵਾ ਹੈ।