BJP ਤੇ JJP ਨੂੰ ਵੱਡਾ ਝਟਕਾ, ਹਰਿਆਣਾ ਕਿਸਾਨ ਨੇ ਦੋਵੇ ਪਾਰਟੀ ਲੀਡਰਾਂ ਦੇ ਬਾਈਕਾਟ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਦਾ ਸਭ ਤੋਂ ਵੱਧ ਅਸਰ ਹਰਿਆਣਾ ਵਿੱਚ ਵੇਖਿਆ ਜਾ ਰਿਹਾ ਹੈ।

FARMER

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦਾ ਅੰਦੋਲਨ ਲਗਾਤਾਰ ਜਾਰੀ ਹੈ। ਪਹਿਲਾ ਪੰਜਾਬ ਦੇ ਕਿਸਾਨ ਅੰਦੋਲਨ ਵਿਚ ਅੱਗੇ ਡਟੇ ਸਨ ਪਰ ਹੁਣ ਹਰਿਆਣਾ ਵਿੱਚ ਕਿਸਾਨ ਅੰਦੋਲਨ ਨੇ ਪੂਰਾ ਜ਼ੋਰ ਫੜ੍ਹ ਲਿਆ ਹੈ। ਇਸ ਦਾ ਸਿੱਧਾ ਅਸਰ ਸੱਤਾਧਿਰ ਬੀਜੇਪੀ ਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਤੇ ਪੈ ਰਿਹਾ ਹੈ। ਹੁਣ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਸੂਬੇ ਭਰ ਵਿੱਚ ਭਾਜਪਾ ਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸਾਰੇ ਸਮਾਗਮਾਂ ਦਾ ਵਿਰੋਧ ਕਰਦਿਆਂ ਧਰਨੇ ਦਿੱਤੇ ਜਾ ਰਹੇ ਹਨ। 

ਪਿੰਡਾਂ ਵਿੱਚ ਵੱਡੇ-ਵੱਡੇ ਹੋਰਡਿੰਗ ਲਾ ਕੇ ਦੋਵਾਂ ਪਾਰਟੀਆਂ ਦੇ ਲੀਡਰਾਂ ਦਾ ਬਾਈਕਾਟ ਦਾ ਐਲਾਨ ਕੀਤਾ ਜਾ ਰਿਹਾ ਹੈ। ਦਰਅਸਲ ਹੁਣ ਤੱਕ ਬੀਜੇਪੀ ਲੀਡਰ ਕਹਿ ਰਹੇ ਸੀ ਕਿ ਅੰਦੋਲਨ ਸਿਰਫ ਪੰਜਾਬ ਦੇ ਕਿਸਾਨ ਕਰ ਰਹੇ ਹਨ। ਪਿਛਲੇ ਇੱਕ ਮਹੀਨੇ ਵਿੱਚ ਇਹ ਅੰਦੋਲਨ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਇਸ ਦਾ ਸਭ ਤੋਂ ਵੱਧ ਅਸਰ ਹਰਿਆਣਾ ਵਿੱਚ ਵੇਖਿਆ ਜਾ ਰਿਹਾ ਹੈ। 

ਹੁਣ ਇਸ ਵਾਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਵੀਕਾਰਿਆ ਹੈ ਕਿ ਕਿਸਾਨ ਅੰਦੋਲਨ ਕਰਕੇ ਹਾਰ ਹੋਈ ਹੈ। ਕਿਸਾਨ ਲੀਡਰਾਂ ਵਲੋਂ ਸੂਬੇ ਵਿੱਚ ਅੰਬਾਨੀ, ਅਡਾਨੀ ਤੇ ਬਾਬਾ ਰਾਮਦੇਵ ਦੇ ਸਾਮਾਨ ਦਾ ਬਾਈਕਾਟ ਕੀਤਾ ਜਾ ਰਿਹਾ ਹੈ।