'ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਸਰਕਾਰ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਨਵਜੋਤ ਸਿੱਧੂ ਨੇ ਟਵੀਟ ਕਰਕੇ ਫਿਰ ਘੇਰੀ ਸਰਕਾਰ

Navjot Singh Sidhu

ਚੰਡੀਗੜ੍ਹ: ਕਾਂਗਰਸ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਲਗਾਤਾਰ ਸੋਸ਼ਲ ਮੀਡੀਆ ‘ਤੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ। ਉਹ ਲਗਾਤਾਰ ਟਵਿਟਰ ‘ਤੇ ਕੇਂਦਰ ਸਰਕਾਰ ਵਿਰੁੱਧ ਬਿਆਨ ਦੇ ਰਹੇ ਹਨ। ਤਾਜ਼ਾ ਟਵੀਟ ਵਿਚ ਨਵਜੋਤ ਸਿੱਧੂ ਨੇ ਕਿਹਾ ਕਿ ਸਰਕਾਰ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਅਤੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦਾ ਬਹਾਨਾ ਲੱਭ ਰਹੀ ਹੈ।

ਉਹਨਾਂ ਨੇ ਲਿਖਿਆ, ‘ਪੰਜਾਬ 'ਚ ਕਾਨੂੰਨ-ਵਿਵਸਥਾ ਸੰਬੰਧੀ ਕੋਈ ਵੀ ਸਮੱਸਿਆ ਨਹੀਂ ਹੈ। ਸਰਕਾਰ ਨੂੰ ਪਹਿਲੀ ਫ਼ਿਕਰ ਦਿੱਲੀ ਬਾਰਡਰ 'ਤੇ ਮਰ ਰਹੇ ਕਿਸਾਨਾਂ ਦੀ ਹੋਣੀ ਚਾਹੀਦੀ ਹੈ। ਪਰ ਸਰਕਾਰ ਪੰਜਾਬੀਆਂ ਨੂੰ ਦੇਸ਼ ਵਿਰੋਧੀ ਆਖ ਲੋਕਾਂ ਦੀ ਆਵਾਜ਼ ਕੁਚਲ ਕੇ ਰਿਲਾਇੰਸ ਦੇ ਵਪਾਰਕ ਹਿੱਤ ਬਚਾਉਣ ਤੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਉਣ ਦਾ ਬਹਾਨਾ ਲੱਭ ਰਹੀ ਹੈ’।

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰ 'ਤੇ ਸੰਘਰਸ਼ ਕਰਦਿਆਂ ਇਕ ਮਹੀਨੇ ਤੋਂ ਜ਼ਿਆਦਾ ਸਮਾਂ ਬੀਤ ਚੁੱਕਿਆ ਹੈ। ਕੜਾਕੇ ਦੀ ਸਰਦੀ ਵਿਚ ਜਾਰੀ ਮੋਰਚੇ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ  ਹੈ। ਇਸ ਦੇ ਚਲਦਿਆਂ ਕੇਂਦਰ ਸਰਕਾਰ ਵਿਰੋਧੀ ਧਿਰਾਂ 'ਤੇ ਨਿਸ਼ਾਨੇ 'ਤੇ ਆ ਗਈ ਹੈ।