ਭਾਰਤ ’ਚ ਕੋਵਿਡ ਟੀਕੇ ਨੂੰ ਮਿਲੀ ਮਨਜ਼ੂਰੀ ਮਿਲਣ ਦਾ ਡਬਲਯੂ.ਐਚ.ਓ. ਨੇ ਕੀਤਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਭਾਰਤ ’ਚ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇਣ ਦਾ ਫ਼ੈਸਲਾ ਸਵਾਗਤ ਯੋਗ ਹੈ।

WHO

ਨਵੀਂ ਦਿੱਲੀ : ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਭਾਰਤ ਵਿਚ ਕੋਰੋਨਾ ਵਾਇਰਸ ਕੋਵਿਡ-19 ਦੇ 2 ਟੀਕਿਆਂ ਦੀ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦਿਤੇ ਜਾਣ ਦੇ ਕੇਂਦਰੀ ਡਰੱਗ ਸਟੈਂਡਰਡ ਕੰਟਰੋਲਰ ਸੰਗਠਨ (ਸੀ.ਡੀ.ਐਸ.ਸੀ.ਓ.) ਦੇ ਫ਼ੈਸਲੇ ਦਾ ਅੱਜ ਸਵਾਗਤ ਕੀਤਾ।