ਜਿੱਥੇ ਵੀ 'ਆਪ'ਦੀ ਸਰਕਾਰ ਬਣੇਗੀ,ਉਥੇ ਮੁਫਤ ਕੋਰੋਨਾ ਟੀਕਾ ਲਗਾਇਆ ਜਾਵੇਗਾ':ਸੌਰਭ ਭਾਰਦਵਾਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਦਵਾਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀ ਤਰਜ਼ ‘ਤੇ ਹਰੇਕ ਨੂੰ ਮੁਫਤ ਟੀਕਾ ਦੇਣ।

Saurabh Bhardwaj

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਆਮ ਆਦਮੀ ਪਾਰਟੀ ਜਿੱਤੇਗੀ ਅਤੇ‘ਆਪ’ਦੀ ਸਰਕਾਰ ਬਣੇਗੀ,ਉਥੇ ਰਾਸ਼ਟਰੀ ਰਾਜਧਾਨੀ ਦਿੱਲੀ ਦੀ ਤਰਜ਼ ‘ਤੇ ਮੁਫਤ ਕੋਰੋਨਾ ਵਾਇਰਸ ਟੀਕਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਭਾਰਦਵਾਜ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੀ ਤਰਜ਼ ‘ਤੇ ਹਰੇਕ ਨੂੰ ਮੁਫਤ ਟੀਕਾ ਦੇਣ।