ਕਾਂਝਵਾਲਾ ਮਾਮਲਾ: ਪੀੜਤਾ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਦੇਵੇਗੀ ਕੇਜਰੀਵਾਲ ਸਰਕਾਰ
ਜੇਕਰ ਭਵਿੱਖ ਵਿਚ ਵੀ ਕੋਈ ਲੋੜ ਪਈ ਤਾਂ ਸਾਰੀਆਂ ਮੰਗਾਂ ਪੂਰੀਆਂ ਕਰਾਂਗੇ।
Arvind Kejriwal
ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਾਂਝਵਾਲਾ ਮਾਮਲੇ 'ਚ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਬੇਟੀ ਨੂੰ ਇਨਸਾਫ਼ ਦਿਵਾਉਣਗੇ। ਸੀਐਮ ਕੇਜਰੀਵਾਲ ਨੇ ਪੀੜਤਾ ਦੀ ਮਾਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਬਾਰੇ ਕੇਜਰੀਵਾਲ ਨੇ ਟਵੀਟ ਕੀਤਾ ਤੇ ਲਿਖਿਆ ਕਿ ਉਨ੍ਹਾਂ ਨੇ ਪੀੜਤਾ ਦੀ ਮਾਂ ਨਾਲ ਗੱਲ ਕੀਤੀ ਹੈ। ਧੀ ਨੂੰ ਇਨਸਾਫ ਦਿਵਾਇਆ ਜਾਵੇਗਾ।
ਵੱਡੇ ਤੋਂ ਵੱਡਾ ਵਕੀਲ ਮੈਦਾਨ ਵਿਚ ਉਤਾਰਿਆ ਜਾਵੇਗਾ। ਉਸ ਦੀ ਮਾਂ ਬਿਮਾਰ ਰਹਿੰਦੀ ਹੈ। ਉਨ੍ਹਾਂ ਦਾ ਪੂਰਾ ਇਲਾਜ ਕਰਵਾਇਆ ਜਾਵੇਗਾ। ਸਰਕਾਰ ਪੀੜਤ ਪਰਿਵਾਰ ਨੂੰ ਦਸ ਲੱਖ ਰੁਪਏ ਮੁਆਵਜ਼ਾ ਦੇਵੇਗੀ।ਸਰਕਾਰ ਪੀੜਤ ਪਰਿਵਾਰ ਦੇ ਨਾਲ ਹੈ। ਜੇਕਰ ਭਵਿੱਖ ਵਿਚ ਵੀ ਕੋਈ ਲੋੜ ਪਈ ਤਾਂ ਸਾਰੀਆਂ ਮੰਗਾਂ ਪੂਰੀਆਂ ਕਰਾਂਗੇ।