PM Kisan Yojana: ਨਵੇਂ ਸਾਲ ਦੇ ਪਹਿਲੇ ਮਹੀਨੇ ਕਿਸਾਨਾਂ ਨੂੰ ਮਿਲ ਸਕਦਾ ਹੈ ਤੋਹਫ਼ਾ! 2000 ਰੁਪਏ ਦੀ ਮਿਲ ਸਕਦੀ ਹੈ 13ਵੀਂ ਕਿਸ਼ਤ!
ਇਸ ਸਕੀਮ ਤਹਿਤ ਹੁਣ ਤੱਕ ਕਿਸਾਨਾਂ ਨੂੰ 12 ਕਿਸ਼ਤਾਂ ਦਿੱਤੀਆਂ ਜਾ ਚੁੱਕੀਆਂ ਹਨ।
ਨਵੀਂ ਦਿੱਲੀ: ਦੇਸ਼ ਦੇ ਕਿਸਾਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਤਹਿਤ ਹੁਣ ਤੱਕ ਕਿਸਾਨਾਂ ਨੂੰ 12 ਕਿਸ਼ਤਾਂ ਦਿੱਤੀਆਂ ਜਾ ਚੁੱਕੀਆਂ ਹਨ। ਹੁਣ ਨਵੇਂ ਸਾਲ 'ਤੇ ਦੇਸ਼ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫਾ ਮਿਲਣ ਜਾ ਰਿਹਾ ਹੈ। ਦਰਅਸਲ, ਜਨਵਰੀ ਦੇ ਪਹਿਲੇ ਹਫ਼ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਜਾ ਸਕਦੀ ਹੈ। ਹਾਲਾਂਕਿ ਕਿਸ਼ਤ ਜਾਰੀ ਕਰਨ ਲਈ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ, ਪਰ ਮੰਨਿਆ ਜਾ ਰਿਹਾ ਹੈ ਕਿ 13ਵੀਂ ਕਿਸ਼ਤ ਇਸੇ ਹਫ਼ਤੇ ਹੀ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ 6000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। 6000 ਰੁਪਏ ਦੀ ਇਹ ਰਾਸ਼ੀ ਇੱਕ ਸਾਲ ਵਿੱਚ 3 ਕਿਸ਼ਤਾਂ ਰਾਹੀਂ ਦਿੱਤੀ ਜਾਂਦੀ ਹੈ। ਯਾਨੀ ਕਿ ਸਾਲ ਵਿੱਚ 3 ਵਾਰ 2000-2000 ਰੁਪਏ ਦੀ ਕਿਸ਼ਤ ਦਿੱਤੀ ਜਾਂਦੀ ਹੈ ਅਤੇ ਇਸ ਤਰ੍ਹਾਂ ਕਿਸਾਨ ਨੂੰ ਸਰਕਾਰ ਵੱਲੋਂ ਹਰ ਸਾਲ 6000 ਰੁਪਏ ਦਿੱਤੇ ਜਾਂਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਕਿਸਾਨਾਂ ਨੂੰ 25 ਲੱਖ ਕਰੋੜ ਰੁਪਏ ਦਾ ਸਿੱਧਾ ਲਾਭ ਦਿੱਤਾ ਗਿਆ ਹੈ। ਹਾਲਾਂਕਿ 12ਵੀਂ ਕਿਸ਼ਤ ਦੌਰਾਨ ਕਈ ਕਿਸਾਨ ਅਜਿਹੇ ਸਨ ਜਿਨ੍ਹਾਂ ਨੂੰ ਪੈਸੇ ਨਹੀਂ ਮਿਲੇ। ਉੱਤਰ ਪ੍ਰਦੇਸ਼ ਤੋਂ ਹੀ 21 ਲੱਖ ਲਾਭਪਾਤਰੀ ਕਿਸਾਨਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਕਰ ਕੇ 12ਵੀਂ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਨਹੀਂ ਹੋਈ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਤਹਿਤ, ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਈ-ਕੇਵਾਈਸੀ ਕਰਵਾਉਣਾ ਜ਼ਰੂਰੀ ਹੈ। ਈ-ਕੇਵਾਈਸੀ ਤੋਂ ਬਿਨਾਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਪੈਸਾ ਕਿਸਾਨਾਂ ਦੇ ਖਾਤੇ ਵਿੱਚ ਨਹੀਂ ਆਵੇਗਾ। ਪੀਐਮ ਕਿਸਾਨ ਸਨਮਾਨ ਤੋਂ ਇਲਾਵਾ ਪੀਐਮ ਮੋਦੀ ਇਸ ਪ੍ਰੋਗਰਾਮ ਵਨ ਨੇਸ਼ਨ ਵਨ ਫਰਟੀਲਾਈਜ਼ਰ ਸਕੀਮ ਦੀ ਵੀ ਸ਼ੁਰੂਆਤ ਕਰਨਗੇ।