Satwant Trivedi: ਸਤਵੰਤ ਤ੍ਰਿਵੇਦੀ ਨੂੰ ਦਿਤਾ ਗਿਆ ਡੀਜੀਪੀ ਹਿਮਾਚਲ ਦਾ ਵਾਧੂ ਚਾਰਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਤ੍ਰਿਵੇਦੀ 1996 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹਨ।

Satwant Atwal Trivedi given additional charge of Himachal DGP

Satwant Trivedi: ਹਿਮਾਚਲ ਪ੍ਰਦੇਸ਼ ਦੇ ਪੁਲਿਸ ਮੁਖੀ ਸੰਜੇ ਕੁੰਡੂ ਨੂੰ ਆਯੂਸ਼ ਵਿਭਾਗ ਵਿਚ ਪ੍ਰਮੁੱਖ ਸਕੱਤਰ ਦਾ ਅਹੁਦਾ ਸੌਂਪੇ ਜਾਣ ਤੋਂ ਕੁੱਝ ਘੰਟੇ ਬਾਅਦ ਸੂਬਾ ਸਰਕਾਰ ਨੇ ਆਈਪੀਐਸ ਅਧਿਕਾਰੀ ਸਤਵੰਤ ਅਟਵਾਲ ਤ੍ਰਿਵੇਦੀ ਨੂੰ ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਾ ਵਾਧੂ ਚਾਰਜ ਸੌਂਪ ਦਿਤਾ ਹੈ।  

ਤ੍ਰਿਵੇਦੀ 1996 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਹਨ ਅਤੇ ਮੌਜੂਦਾ ਸਮੇਂ ਵਿਚ ਵਧੀਕ ਡੀਜੀਪੀ (ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ ਅਤੇ ਸੀਆਈਡੀ) ਵਜੋਂ ਤਾਇਨਾਤ ਹਨ।

ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਉਹ ਅਗਲੇ ਹੁਕਮਾਂ ਤਕ ਡੀਜੀਪੀ ਦਾ ਵਾਧੂ ਚਾਰਜ ਸੰਭਾਲਣਗੇ। ਇਸ ਤੋਂ ਪਹਿਲਾਂ ਜੂਨ 2023 ਵਿਚ ਵੀ ਜਦੋਂ ਕੁੰਡੂ ਛੁੱਟੀ 'ਤੇ ਚਲੇ ਗਏ ਸਨ ਤਾਂ ਉਨ੍ਹਾਂ ਨੂੰ ਡੀਜੀਪੀ ਦਾ ਵਾਧੂ ਚਾਰਜ ਦਿਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਿਮਾਚਲ ਦੀ ਪਹਿਲੀ ਮਹਿਲਾ ਆਈਪੀਐਸ ਅਧਿਕਾਰੀ ਤ੍ਰਿਵੇਦੀ ਨੂੰ ਜਨਵਰੀ 2023 ਵਿਚ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ।

 (For more Punjabi news apart from Satwant Atwal Trivedi given additional charge of Himachal DGP, stay tuned to Rozana Spokesman)