ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ, ਪਤਨੀ ਤੇ ਧੀਆਂ ਨੇ ਭੋਗ ਮੌਕੇ ਕੀਤਾ ਕੀਰਤਨ
ਸੋਨੀਆ ਗਾਂਧੀ, ਮਲਿਕਾਅਰਜੁਨ ਖੜਗੇ ਸਣੇ ਕਈ ਵੱਡੇ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
Late former PM Dr. Manmohan Singh JI Antim ardas News in punjabi
Late former PM Dr. Manmohan Singh JI Antim ardas News in punjabi : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ਕਈ ਵੱਡੇ ਆਗੂਆਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ।
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਮਰਹੂਮ ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ 'ਤੇ ਗਾਇਆ। ਇਸ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ ਸਣੇ ਵੱਡੇ ਨੇਤਾ ਉਹਨਾਂ ਦੇ ਘਰ ਪਹੁੰਚੇ।