Delhi Weather Update : ਦਿੱਲੀ ਵਿੱਚ ਕੜਾਕੇ ਦੀ ਠੰਢ ਨੇ ਠਾਰੇ ਲੋਕ, ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Delhi Weather Update : ਲੋਕ ਠੰਢ ਤੋਂ ਬਚਣ ਲਈ ਧੂਣੀ ਦਾ ਸਹਾਰਾ ਲੈ ਰਹੇ ਹਨ ਤੇ ਘਰ ਤੋਂ ਬੇਲੋੜੀ ਯਾਤਰਾ ਕਰਨ ਤੋਂ ਗੁਰੇਜ਼ ਕਰ ਰਹੇ

Delhi Weather Update

Delhi Weather Update: ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੜਾਕੇ ਦੀ ਠੰਢ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਹੈ। ਸੰਘਣੀ ਧੁੰਦ ਕਾਰਨ ਅੱਜ ਸਵੇਰੇ ਰਾਸ਼ਟਰੀ ਰਾਜਧਾਨੀ ਵਿੱਚ ਦ੍ਰਿਸ਼ਟੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਦਿੱਲੀ ਲਈ 'ਯੈਲੋ' ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਕਿਹਾ ਹੈ ਕਿ 6 ਜਨਵਰੀ ਤੱਕ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦੀ ਸੰਭਾਵਨਾ ਹੈ। ਦਿੱਲੀ ਵਿੱਚ 24 ਘੰਟੇ ਦਾ ਏਅਰ ਕੁਆਲਿਟੀ ਇੰਡੈਕਸ (AQI) 236 ਦਰਜ ਕੀਤਾ ਗਿਆ, ਜਦੋਂ ਕਿ ਪਿਛਲੇ ਦਿਨ ਇਹ 380 ਸੀ।

ਆਈਐਮਡੀ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.9 ਡਿਗਰੀ ਘੱਟ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ 2.2 ਡਿਗਰੀ ਵੱਧ ਹੈ। ਲੋਕ ਠੰਢ ਤੋਂ ਬਚਣ ਲਈ ਧੂਣੀ ਦਾ ਸਹਾਰਾ ਲੈ ਰਹੇ ਹਨ ਤੇ ਘਰ ਤੋਂ ਬੇਲੋੜੀ ਯਾਤਰਾ ਕਰਨ ਤੋਂ ਗੁਰੇਜ਼ ਕਰ ਰਹੇ ਹਨ।