PM Modi ਦੇ ਗੜ੍ਹ ਪਹੁੰਚ Statue of Unity ਕੋਲ ਗਰਜਿਆ ਸਿੰਘ,ਕਿਸਾਨਾਂ ਦੇ ਹੱਕਾਂ ਲਈ ਕੀਤਾ ਪ੍ਰਚਾਰ
ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹ ਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।
Kulbir singh
ਚੰਡੀਗੜ੍ਹ :ਕਿਸਾਨ ਕੁਲਵੀਰ ਸਿੰਘ ਮੁਸ਼ਕਾਬਾਦ ਨੇ ਪ੍ਰਧਾਨਮੰਤਰੀ ਮੋਦੀ ਦੇ ਗੜ੍ਹ ਗੁਜਰਾਤ ਵਿਚ ਬਣੇ ਸਟੈਚੂ ਆਫ ਯੂਨਿਟੀ ਕੋਲ ਪਹੁੰਚਿਆ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਕਿਸਾਨੀ ਸੰਘਰਸ਼ ਬਾਰੇ ਲਾਮਬੰਦ ਕਰਦਾ ਨਜ਼ਰ ਆਇਆ । ਕਿਸਾਨ ਕੁਲਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਇਕੱਲੇ ਕਿਸਾਨਾਂ ਲਈ ਲਈ ਹੀ ਘਾਤਕ ਨਹੀਂ , ਇਰ ਕਾਨੂੰਨ ਸਮੁੱਚੇ ਦੇਸ਼ ਦੇ ਲੋਕਾਂ ਲਈ ਵੀ ਘਾਤਕ ਹਨ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਖੋਹ ਕੇ ਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ।