ਹਰਿਆਣਾ ਦੇ ਜੀਂਦ ਵਿਚ 'ਕਿਸਾਨ ਮਹਾਪੰਚਾਇਤ' ਵਿਚ ਹਿੱਸਾ ਲੈਣ ਲਈ ਪਹੁੰਚੇ ਰਾਕੇਸ਼ ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਦੇ ਚਾਲੀ ਲੱਖ ਟਰੈਕਟਰ ਇਕੱਠੇ ਕਰਕੇ ਪੂਰੇ ਦੇਸ਼ ਵਿਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Rakesh Tikait

ਨਵੀਂ ਦਿੱਲੀ:ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ  ਕਿਸਾਨ ਜੱਥੇਬੰਦੀਆਂ ਨੇ ਹਰਿਆਣਾ ਦੇ ਜੀਂਦ ਜ਼ਿਲੇ ਦੇ ਕੰਡੇਲਾ ਪਿੰਡ ਵਿੱਚ ਸਥਿਤ ਖੇਡ ਸਟੇਡੀਅਮ ਵਿੱਚ ਅੱਜ ਕਿਸਾਨਾਂ ਦੀ ਇੱਕ ਰਾਜ ਪੱਧਰੀ ਮਹਾਂਪੰਚਾਇਤ ਕੀਤੀ ਗਈ । ਹਰਿਆਣੇ ਵਿਚ ਬੁੱਧਵਾਰ ਨੂੰ ਲੋਕਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ ।
ਕਿਸਾਨ ਮਹਾਪੰਚਾਇਤ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ , ਮਹਾਂਪੰਚਾਇਤ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਡਰਾ ਧਮਕਾ ਕੇ ਦਬਾਉਣਾ ਚਾਹੁੰਦੀ ਹੈ ,

Related Stories