1984 ਸਿੱਖ ਨਸਲਕੁਸ਼ੀ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਖਾਰਜ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਅਜਿਹਾ ਮਾਮਲਾ ਨਹੀਂ ਹੈ ਜਿੱਥੇ ਤੁਸੀਂ 9 ਸਾਲ ਦੇ ਅੰਦਰ ਹੀ ਜ਼ਮਾਨਤ ਦੀ ਅਰਜ਼ੀ ਦਾਇਰ ਕਰਦੇ ਹੋ।

1984 Sikh Genocide accused Balwan Khokhar's bail application rejected


ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਸਿੱਖ ਨਸਲਕੁਸ਼ੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਹ ਅਜਿਹਾ ਮਾਮਲਾ ਨਹੀਂ ਹੈ ਜਿੱਥੇ ਤੁਸੀਂ 9 ਸਾਲ ਦੇ ਅੰਦਰ ਹੀ ਜ਼ਮਾਨਤ ਦੀ ਅਰਜ਼ੀ ਦਾਇਰ ਕਰਦੇ ਹੋ।

ਇਹ ਵੀ ਪੜ੍ਹੋ: ਚੋਰੀ ਦੀ ਐਕਟਿਵਾ ’ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰ ਰਿਹਾ ਚੋਰ, ਮਾਲਕ ਦੇ ਘਰ ਪਹੁੰਚ ਰਹੇ ਚਲਾਨ

ਪਿਛਲੇ ਮਹੀਨੇ 3 ਜਨਵਰੀ ਨੂੰ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ 'ਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ। ਜਸਟਿਸ ਐਸ ਕੇ ਕੌਲ ਅਤੇ ਜਸਟਿਸ ਅਭੈ ਐਸ ਓਕਾ ਦੀ ਬੈਂਚ ਨੇ ਇਸ ਤੱਥ ਦਾ ਨੋਟਿਸ ਲਿਆ ਕਿ ਖੋਖਰ 50 ਫੀਸਦੀ ਅਪਾਹਜ ਹੋਣ ਤੋਂ ਇਲਾਵਾ ਇਸ ਕੇਸ ਵਿਚ ਪਹਿਲਾਂ ਹੀ ਅੱਠ ਸਾਲ 10 ਮਹੀਨੇ ਦੀ ਜੇਲ੍ਹ ਕੱਟ ਚੁੱਕਾ ਹੈ।

ਇਹ ਵੀ ਪੜ੍ਹੋ: ਬੀਬੀਸੀ ਦਸਤਾਵੇਜ਼ੀ ’ਤੇ ਪਾਬੰਦੀ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ ਜਾਰੀ

ਇਸ ਤੋਂ ਪਹਿਲਾਂ ਮਈ 2020 ਵਿਚ ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਸਿਹਤ ਦੇ ਆਧਾਰ 'ਤੇ ਅੰਤਰਿਮ ਜ਼ਮਾਨਤ ਜਾਂ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੱਜਣ ਕੁਮਾਰ ਅਤੇ ਬਲਵਾਨ ਖੋਖਰ 17 ਦਸੰਬਰ 2018 ਨੂੰ ਦਿੱਲੀ ਹਾਈ ਕੋਰਟ ਵੱਲੋਂ ਇਸ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤੋਂ ਹੀ ਤਿਹਾੜ ਜੇਲ੍ਹ ਵਿਚ ਬੰਦ ਹਨ। ਖੋਖਰ ਦੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ ਨੇ 2018 ਵਿਚ ਬਰਕਰਾਰ ਰੱਖਿਆ ਸੀ।