ਗੌਤਮ ਅਡਾਨੀ ਚੋਟੀ ਦੇ 20 ਅਮੀਰਾਂ ਦੀ ਸੂਚੀ ਵਿੱਚੋਂ ਬਾਹਰ, ਚੀਨੀ ਅਰਬਪਤੀ ਨੇ ਛੱਡਿਆ ਪਿੱਛੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਸਾਲ ਹੁਣ ਤੱਕ 48.5 ਬਿਲੀਅਨ ਡਾਲਰ ਦੀ ਸੰਪਤੀ ਦਾ ਨੁਕਸਾਨ ਹੋਇਆ

Gautam Adani

 

ਨਵੀਂ ਦਿੱਲੀ— ਦਿੱਗਜ ਉਦਯੋਗਪਤੀ ਗੌਤਮ ਅਡਾਨੀ ਲਈ ਸਾਲ 2023 ਕਾਫੀ ਮੁਸ਼ਕਲਾਂ ਭਰਿਆ ਸਾਬਤ ਹੋ ਰਿਹਾ ਹੈ। ਇਕ ਸਮਾਂ ਸੀ ਜਦੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਗੌਤਮ ਅਡਾਨੀ ਦੁਨੀਆ ਦੇ ਅਮੀਰਾਂ ਦੀ ਸੂਚੀ ਵਿਚ ਪਹਿਲੇ ਸਥਾਨ 'ਤੇ ਪਹੁੰਚ ਸਕਦੇ ਹਨ ਪਰ ਅੱਜ ਹਾਲਤ ਇਹ ਹਨ ਕਿ ਗੌਤਮ ਅਡਾਨੀ ਅਮੀਰਾਂ ਦੀ ਸੂਚੀ ਵਿੱਚ ਚੋਟੀ ਦੇ 10 ਵਿੱਚ ਕਿਤੇ ਵੀ ਨਹੀਂ ਹੈ।

ਪੜ੍ਹੋ ਇਹ ਵੀ :ਬਠਿੰਡਾ ਕੋਰਟ ਤੋਂ ਕੇਜਰੀਵਾਲ ਨੂੰ ਮਿਲੀ ਰਾਹਤ, ਜੈਜੀਤ ਸਿੰਘ ਜੌਹਲ ਵੱਲੋਂ ਦਾਇਰ ਮਾਣਹਾਨੀ ਦਾ ਕੇਸ ਕੀਤਾ ਖਾਰਜ  

ਅਮਰੀਕਾ ਦੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਨੇ ਗੌਤਮ ਅਡਾਨੀ ਨੂੰ ਵੱਡਾ ਝਟਕਾ ਦਿੱਤਾ ਹੈ। ਅਡਾਨੀ ਨੇ ਪਿਛਲੇ ਸਾਲ 44 ਬਿਲੀਅਨ ਡਾਲਰ ਕਮਾਏ ਸਨ, ਪਰ ਪਿਛਲੇ ਪੰਜ ਦਿਨਾਂ ਵਿੱਚ ਇਸ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਪੜ੍ਹੋ ਇਹ ਵੀ : ਅੰਮ੍ਰਿਤਸਰ 'ਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਦੇ ਨਾਲ ਹੈਰੋਇਨ ਵੀ ਕੀਤੀ ਬਰਾਮਦ  

ਬਲੂਮਬਰਗ ਬਿਲੀਅਨੇਅਰ ਇੰਡੈਕਸ ਦੇ ਅਨੁਸਾਰ, ਅਡਾਨੀ ਦੀ ਇਸ ਸਾਲ ਹੁਣ ਤੱਕ 48.5 ਬਿਲੀਅਨ ਡਾਲਰ (ਲਗਭਗ 39,61,72,49,25,000 ਰੁਪਏ) ਦੀ ਸੰਪਤੀ ਦਾ ਨੁਕਸਾਨ ਹੋਇਆ ਹੈ। ਪਿਛਲੇ ਦਿਨੀਂ ਅਡਾਨੀ ਗਰੁੱਪ ਦੇ ਸਾਰੇ 10 ਸ਼ੇਅਰਾਂ 'ਚ ਵੀ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਸੀ। ਇਸ ਕਾਰਨ ਅਡਾਨੀ ਨੂੰ ਇੱਕ ਦਿਨ ਵਿੱਚ 12.5 ਬਿਲੀਅਨ ਡਾਲਰ ਦਾ ਨੁਕਸਾਨ ਹੋਇਆ ਅਤੇ ਉਸ ਦੀ ਕੁੱਲ ਜਾਇਦਾਦ ਘਟ ਕੇ 72.1 ਬਿਲੀਅਨ ਡਾਲਰ ਰਹਿ ਗਈ। ਉਹ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ ਲਗਾਤਾਰ ਹੇਠਾਂ ਖਿਸਕਦੇ ਜਾ ਰਹੇ ਹਨ। ਇਸ ਦੇ ਨਾਲ ਹੀ ਏਸ਼ੀਆ ਵਿੱਚ ਵੀ ਉਨ੍ਹਾਂ ਦਾ ਰਾਜ ਖੋਹ ਲਿਆ ਗਿਆ ਹੈ। ਰਿਲਾਇੰਸ ਇੰਡਸਟਰੀਜ਼ ਦੇ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਏਸ਼ੀਆ ਦੇ ਸਭ ਤੋਂ ਵੱਡੇ ਅਰਬਪਤੀ ਬਣ ਗਏ ਹਨ।