ਸਾਰੇ ਪਹਿਲੂਆਂ ਦਾ ਅਧਿਐਨ ਕਰਨ ਤੋਂ ਬਾਅਦ ਹੀ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ- ਤਾਰਿਕ ਅਨਵਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪ੍ਰਨੀਤ ਕੌਰ 'ਤੇ ਭਾਜਪਾ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੀਆਂ ਵੀ ਮਿਲੀਆਂ ਸ਼ਿਕਾਇਤਾਂ

photo

 

ਨਵੀਂ ਦਿੱਲੀ: ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਰਨੀਤ ਕੌਰ ਪੰਜਾਬ ਦੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਹਨ।

 

 

ਸ਼ੁੱਕਰਵਾਰ ਨੂੰ ਕਾਂਗਰਸ ਹੈੱਡਕੁਆਰਟਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਪਾਰਟੀ ਆਗੂਆਂ ਨੇ ਪ੍ਰਨੀਤ ਕੌਰ ਦੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੀ ਸ਼ਿਕਾਇਤ ਕੀਤੀ ਸੀ। ਪਾਰਟੀ ਆਗੂਆਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਉਹ ਭਾਜਪਾ ਦੀਆਂ ਗਤੀਵਿਧੀਆਂ ਵਿਚ ਸ਼ਾਮਲ ਹੋ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਂਗਰਸ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋ: ਦੇਸ਼ ਛੱਡ ਕੇ ਭੱਜ ਸਕਦਾ ਹੈ ਗੌਤਮ ਅਡਾਨੀ, ਕਾਂਗਰਸ ਨੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਮੰਗ 

ਕਾਂਗਰਸ ਦੇ ਜਨਰਲ ਸਕੱਤਰ ਤਾਰਿਕ ਅਨਵਰ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਕੌਰ ਖ਼ਿਲਾਫ਼ ਇਹ ਕਾਰਵਾਈ ਪੰਜਾਬ ਕਾਂਗਰਸ ਤੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਲੋੜੀਂਦੀ ਕਾਰਵਾਈ ਲਈ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਕੋਲ ਭੇਜਿਆ ਗਿਆ ਸੀ। ਕਮੇਟੀ ਨੇ ਸਾਰੇ ਪਹਿਲੂਆਂ ਦਾ ਅਧਿਐਨ ਕਰਨ ਤੋਂ ਬਾਅਦ ਪ੍ਰਨੀਤ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਅਤੇ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ। ਜਿਸ ਵਿੱਚ ਉਸ ਨੂੰ ਤਿੰਨ ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ।

 

ਇਹ ਵੀ ਪੜ੍ਹੋ: PM ਮੋਦੀ ਮੁੜ ਬਣੇ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ, 78% ਮਿਲੀ ਅਪਰੂਵਲ ਰੇਟਿੰਗ