ਸਰਕਾਰ ਤੋਂ ਵੱਖਰੀ ਰਾਏ ਦੇਸ਼ਧ੍ਰੋਹ ਨਹੀਂ - ਸੁਪਰੀਮ ਕੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਫਾਰੂਕ ਅਬਦੁੱਲਾ ਖਿਲਾਫ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਉਪਰੰਤ SC ਨੇ ਕਿਹਾ ।

farooq abdullah

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਹਟਾਉਣ ਸੰਬੰਧੀ ਦਾਇਰ ਪਟੀਸ਼ਨ ਖਾਰਜ ਕਰ ਦਿੱਤੀ। ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਟਿੱਪਣੀ ਕਰਦਿਆਂ ਕਿਹਾ ਕਿ ‘ਉਨ੍ਹਾਂ ਰਾਇਵਾਂ ਦਾ ਪ੍ਰਗਟਾਵਾ ਜੋ ਸਰਕਾਰ ਦੀ ਰਾਏ ਤੋਂ ਵੱਖ ਹਨ ਅਤੇ ਅਸਹਿਮਤ ਰਾਏ ਨੂੰ ਦੇਸ਼ਧ੍ਰੋਹ ਨਹੀਂ ਕਿਹਾ ਜਾ ਸਕਦਾ ।

ਇਸ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਕਰਤਾ ਨੂੰ 50,000 ਰੁਪਏ ਦਾ ਜ਼ੁਰਮਾਨਾ ਲਗਾਇਆ । ਅਦਾਲਤ ਨੇ ਇਹ ਜੁਰਮਾਨੇ ਪਟੀਸ਼ਨਕਰਤਾ ਦੀ ਅਪੀਲ ਨੂੰ ਸਾਬਤ ਕਰਨ ਵਿੱਚ ਅਸਫਲ ਰਹਿਣ ਲਈ ਲਗਾਇਆ ਕਿ ਫਾਰੂਕ ਅਬਦੁੱਲਾ ਨੇ ਆਰਟੀਕਲ 370 'ਤੇ ਚੀਨ ਅਤੇ ਪਾਕਿਸਤਾਨ ਦੀ ਭਾਰਤ ਵਿਰੁੱਧ ਮਦਦ ਦੀ ਮੰਗ ਕੀਤੀ ਸੀ।