ਟੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਯਾਂਤਿਕਾ ਤ੍ਰਿਣਮੂਲ ਕਾਂਗਰਸ ਵਿਚ ਹੋਈ ਸ਼ਾਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਟੀਐਮਸੀ ਭਵਨ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ।

Trinamool Congress

ਕੋਲਕੱਤਾ: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 27 ਮਾਰਚ ਨੂੰ ਪਹਿਲੇ ਪੜਾਅ ਵਿਚ 30 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਤੋਂ ਠੀਕ ਪਹਿਲਾਂ ਟੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਸਯਾਂਤਿਕਾ ਬੈਨਰਜੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿਚ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਹੀ ਟੀਐਮਸੀ ਭਵਨ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਸੀ।