ਚੜ੍ਹਦੀ ਸਵੇਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ: 8 ਦੀ ਮੌਤ ਤੇ 20 ਤੋਂ ਵੱਧ ਲੋਕ ਜ਼ਖਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਜ਼ਦੂਰਾਂ ਨਾਲ ਭਰੀ ਬੱਸ ਨੂੰ ਟਰਾਲੇ ਨੇ ਮਾਰੀ ਟੱਕਰ

Accident on National Highway-344 in Ambala

 

ਅੰਬਾਲਾ: ਹਰਿਆਣਾ ਦੇ ਅੰਬਾਲਾ ਵਿਚ ਇਕ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ। ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ 344 'ਤੇ ਪਿੰਡ ਕੱਕੜ ਮਾਜਰਾ (ਸ਼ਹਿਜ਼ਾਦਪੁਰ) ਨੇੜੇ ਸ਼ੁੱਕਰਵਾਰ ਤੜਕੇ 4.30 ਵਜੇ ਵਾਪਰਿਆ।

ਇਹ ਵੀ ਪੜ੍ਹੋ: ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਕੰਮ ਦੀ ਖ਼ਬਰ! ਇਨ੍ਹਾਂ 5 ਵੱਡੇ ਕਾਰਪੋਰੇਟ ਘਰਾਣਿਆਂ ਨੇ ਖੋਲ੍ਹੀਆਂ ਭਰਤੀਆਂ?

ਜਾਣਕਾਰੀ ਅਨੁਸਾਰ ਮਜ਼ਦੂਰ ਯੂਪੀ ਦੇ ਬਰੇਲੀ ਤੋਂ ਬੱਸ ਵਿਚ ਬੱਦੀ ਜਾ ਰਹੇ ਸਨ। ਜਿਵੇਂ ਹੀ ਉਹ ਸ਼ਹਿਜ਼ਾਦਪੁਰ ਨੇੜੇ ਪਿੰਡ ਕੱਕੜ ਮਾਜਰਾ ਕੋਲ ਪਹੁੰਚੇ ਤਾਂ ਉਹਨਾਂ ਦੀ ਬੱਸ ਨੂੰ ਪਿੱਛੇ ਤੋਂ ਇਕ ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ 8 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ: ਖੇਡਾਂ ਦਾ ਸਮਾਨ ਬਣਾਉਣ ਵਾਲੀ ਗੁਡਵਿਨ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ  ਨੁਕਸਾਨ 

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ 6 ਲਾਸ਼ਾਂ ਨੂੰ ਸਿਵਲ ਹਸਪਤਾਲ ਨਰਾਇਣਗੜ੍ਹ ਦੇ ਪੋਸਟਮਾਰਟਮ ਹਾਊਸ 'ਚ ਰਖਵਾਇਆ। ਜਦਕਿ 2 ਦੀਆਂ ਲਾਸ਼ਾਂ ਨੂੰ ਪੰਚਕੂਲਾ ਦੇ ਸਿਵਲ ਹਸਪਤਾਲ 'ਚ ਰੱਖਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।