ਪ੍ਰਧਾਨ ਮੰਤਰੀ ਖ਼ਿਲਾਫ਼ ਟਿੱਪਣੀ ਦਾ ਮਾਮਲਾ: ਪਵਨ ਖੇੜਾ ਦੀ ਅੰਤਰਿਮ ਜ਼ਮਾਨਤ 17 ਮਾਰਚ ਤੱਕ ਵਧੀ
ਖੇੜਾ ਨੂੰ ਆਸਾਮ ਪੁਲਿਸ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿਚ ਕਾਂਗਰਸ ਆਗੂ ਪਵਨ ਖੇੜਾ ਦੀ ਅੰਤਰਿਮ ਜ਼ਮਾਨਤ ਸ਼ੁੱਕਰਵਾਰ ਨੂੰ 17 ਮਾਰਚ ਤੱਕ ਵਧਾ ਦਿੱਤੀ ਹੈ। ਖੇੜਾ ਨੂੰ ਆਸਾਮ ਪੁਲਿਸ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ: ਵਾਕਆਊਟ ਮਗਰੋਂ ਬੋਲੇ ਰਾਜਾ ਵੜਿੰਗ, “ਰਾਜਪਾਲ ਨੂੰ ‘ਮੇਰੀ ਸਰਕਾਰ’ ਕਹਿਣ ਲਈ ਮਜਬੂਰ ਕੀਤਾ ਗਿਆ”
ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੀ ਬੈਂਚ ਨੇ ਸਮੇਂ ਦੀ ਘਾਟ ਕਾਰਨ ਸੁਣਵਾਈ 17 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਅਸਾਮ ਦੇ ਜਵਾਬ ਰਿਕਾਰਡ ਵਿਚ ਨਹੀਂ ਹਨ ਅਤੇ ਉਹ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਪਟੀਸ਼ਨ 'ਤੇ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ: ਪੈਗਾਸਸ ਹੋਰ ਕਿਤੇ ਨਹੀਂ, ਰਾਹੁਲ ਗਾਂਧੀ ਦੇ ਦਿਲ ਅਤੇ ਦਿਮਾਗ ਵਿਚ ਹੈ: ਅਨੁਰਾਗ ਠਾਕੁਰ
ਅਦਾਲਤ ਨੇ ਸਪੱਸ਼ਟ ਕੀਤਾ ਕਿ ਖੇੜਾ ਨੂੰ ਮਿਲੀ ਅੰਤਰਿਮ ਜ਼ਮਾਨਤ 17 ਮਾਰਚ ਤੱਕ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 27 ਫਰਵਰੀ ਨੂੰ ਕਾਂਗਰਸ ਦੇ ਬੁਲਾਰੇ ਖੇੜਾ ਨੂੰ ਮਿਲੀ ਸੁਰੱਖਿਆ ਸ਼ੁੱਕਰਵਾਰ ਤੱਕ ਵਧਾ ਦਿੱਤੀ ਸੀ।
ਇਹ ਵੀ ਪੜ੍ਹੋ: Punjab Budget Session: ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਦੇ ਮੁੱਦੇ ’ਤੇ ਹੰਗਾਮਾ, ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸ ਦਾ ਵਾਕਆਊਟ
ਦੱਸ ਦੇਈਏ ਕਿ 17 ਫਰਵਰੀ ਨੂੰ ਮੁੰਬਈ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਕਥਿਤ ਟਿੱਪਣੀਆਂ ਨੂੰ ਲੈ ਕੇ ਖੇੜਾ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਰਾਏਪੁਰ ਜਾਣ ਵਾਲੀ ਉਡਾਣ ਵਿਚ ਸਵਾਰ ਸਨ। ਬਾਅਦ ਵਿਚ ਇਥੋਂ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਸੀ।