ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ; 52 ਪਸਤੌਲਾਂ ਸਮੇਤ 2 ਲੋਕ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੱਧ ਪ੍ਰਦੇਸ਼ ਤੋਂ ਲਿਆਂਦੀ ਗਈ ਸੀ ਹਥਿਆਰਾਂ ਦੀ ਖੇਪ

Delhi police special team cell arrested 2 peoples with 52 weapons

ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਟੀਮ ਨੂੰ ਅੱਜ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਉੱਤਰ-ਪੱਛਮ ਦਿੱਲੀ ਦੇ ਰੋਹਿਣੀ ਇਲਾਕੇ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ 52 ਪਸਤੌਲਾਂ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਹਥਿਆਰਾਂ ਦੀ ਖੇਪ ਮੱਧ ਪ੍ਰਦੇਸ਼ ਤੋਂ ਲਿਆਈ ਗਈ ਸੀ।

ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਨੇ 27 ਮਾਰਚ ਨੂੰ ਗ਼ੈਰ-ਕਾਨੂੰਨੀ ਹਥਿਆਰ ਵੇਚਣ ਵਾਲੇ ਗਰੋਹ ਦਾ ਪਰਦਾਫ਼ਾਸ਼ ਕੀਤਾ ਸੀ। ਇਸ ਮਾਮਲੇ 'ਚ ਪੁਲਿਸ ਨੇ 10 ਦੇਸੀ ਪਸਤੌਲ ਅਤੇ 10 ਕਾਰਤੂਸ ਬਰਾਮਦ ਕੀਤੇ ਸਨ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਦਿੱਲੀ ਦੇ ਆਨੰਦ ਵਿਹਾਰ ਮੈਟਰੋ ਸਟੇਸ਼ਨ ਤੋਂ ਸੀ.ਆਈ.ਐਸ.ਐਫ. ਨੇ ਦੇਸੀ ਪਸਤੌਲ ਨਾਲ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਨੌਜਵਾਨ ਪਸਤੌਲ ਲੈ ਕੇ ਮੈਟਰੋ 'ਚ ਦਾਖ਼ਲ ਹੋਣ ਲਈ ਲਾਈਨ 'ਚ ਲੱਗਾ ਸੀ, ਉਸੇ ਸਮੇਂ ਸੀ.ਆਈ.ਐਸ.ਐਫ. ਜਵਾਨਾਂ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਟੀਮ ਨੇ ਦੱਸਿਆ ਕਿ ਰੋਹਿਣੀ ਇਲਾਕੇ 'ਚ ਫੜੇ ਗਏ ਨੌਜਵਾਨਾਂ ਦਾ ਨਾਂ ਅਮਰੀਕ ਸਿੰਘ ਅਤੇ ਸ਼ੀਤਲ ਹੈ। ਇਹ ਦੋਵੇਂ ਮੱਧ ਪ੍ਰਦੇਸ਼ ਦੇ ਬੜਵਾਨੀ ਇਲਾਕੇ ਦੇ ਰਹਿਣ ਵਾਲੇ ਹਨ।