ਭਾਰਤ ਨੇ ਪਾਕਿਸਤਾਨ ਨੂੰ 10 ਭਾਰਤੀ ਕੈਦੀਆਂ ਨੂੰ ਰਿਹਾਅ ਕਰ ਦੀ ਕੀਤੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤ ਨੇ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਸਜ਼ਾ ਪੂਰੀ ਕਰ ਚੁਕੇ ਭਾਰਤੀ ਕੈਦੀਆਂ ਦੀ ਰਿਹਾਈ ਅਤੇ ਉਹਨਾਂ ਨੂੰ ਤੁਰੰਤ ਵਾਪਿਸ ਭੇਜਣ ਲਈ ਮੰਗਲਵਾਰ ਨੂੰ ਪੱਤਰ ਭੇਜਿਆ

Indian prisoners

ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ਦੀ ਜੇਲ੍ਹ ਵਿਚ ਬੰਦ ਸਜ਼ਾ ਪੂਰੀ ਕਰ ਚੁਕੇ ਭਾਰਤੀ ਕੈਦੀਆਂ ਦੀ ਰਿਹਾਈ ਅਤੇ ਉਹਨਾਂ ਨੂੰ ਤੁਰੰਤ ਵਾਪਿਸ ਭੇਜਣ ਲਈ ਮੰਗਲਵਾਰ ਨੂੰ ਪੱਤਰ ਭੇਜਿਆ ਸੀ। ਸੂਤਰਾਂ ਮੁਤਾਬਿਕ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਹਾਈ ਕਮਿਸ਼ਨ ਨੂੰ ਪੱਤਰ ਭੇਜ ਕੇ ਸਜ਼ਾ ਪੂਰੀ ਹੋਣ ਅਤੇ ਰਾਸ਼ਟਰ ਦੀ ਪੁਸ਼ਟੀ ਹੋਣ ਦੇ ਬਾਵਜੂਦ ਪਾਕਿਸਤਾਨ ਦੀਆਂ ਜੇਲ੍ਹਾਂ ਵਿਚ ਬੰਦ ਭਾਰਤੀ ਕੈਦੀਆਂ ਨੂੰ ਲੈ ਕੇ ਭਾਰਤ ਦੀ ਗਹਿਰੀ ਚਿੰਤਾ ਵਿਅਕਤ ਕਰਦੇ ਹੋਏ, ਉਹਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਵਾਪਿਸ ਭੇਜਣ ਦੀ ਮੰਗ ਕੀਤੀ ਹੈ।

ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨੀ ਜੇਲ੍ਹਾਂ ਵਿਚ ਪੰਜ ਭਾਰਤੀ ਨਾਗਰਿਕ ਅਤੇ 385 ਭਾਰਤੀ ਮਛੇਰੇ ਬੰਦ ਹਨ, ਜਿਨ੍ਹਾਂ ਦੇ ਭਾਰਤੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਭਾਰਤ ਨੇ ਪਾਕਿਸਤਾਨ ਨੂੰ ਉਹਨਾਂ ਦੀ ਜਲਦ ਰਿਹਾਈ ਅਤੇ ਵਾਪਸੀ ਲਈ ਜਰੂਰੀ ਇੰਤਜ਼ਾਮ ਕਰਨ ਦੀ ਬੇਨਤੀ ਕੀਤੀ ਹੈ।

ਵਿਦੇਸ਼ ਮੰਤਰਾਲੇ ਨੇ ਇਕ ਵਾਰ ਫਿਰ ਪਾਕਿਸਤਾਨ ਨੂੰ ਵਿਸ਼ੇਸ਼ ਮੈਡੀਕਲ ਟੀਮ ਦੇ ਮੈਂਬਰਾਂ ਨੂੰ ਵੀਜ਼ਾ ਦੇਣ ਵਿਚ ਤੇਜ਼ੀ ਲਿਆਉਣ ਲਈ ਕਿਹਾ ਹੈ। ਵਿਸ਼ੇਸ਼ ਮੈਡੀਕਲ ਟੀਮ ਨੂੰ ਪਾਕਿਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਜਾਂਚ ਲਈ ਪਾਕਿਸਤਾਨ ਭੇਜਿਆ ਜਾਵੇਗਾ, ਜਿਨ੍ਹਾਂ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਪੱਖੋਂ ਬਿਮਾਰ ਹਨ।