ਰਾਜਸਥਾਨ 'ਚ ਅੱਜ ਕੋਰੋਨਾ ਦੇ 14 ਨਵੇਂ ਮਾਮਲੇ ਆਏ ਸਾਹਮਣੇ, ਦੇਸ਼ ਵਿਚ 2300 ਤੋਂ ਪਾਰ ਹੋਈ ਗਿਣਤੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕ ਦਿਨ ਵਿਚ 14 ਲੋਕਾਂ ਦੀ ਮੌਤ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ...

Corona virus in india and world posotive cases in the country so far stir in us

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਦੇਸ਼ ਅਤੇ ਦੁਨੀਆ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਮੁੰਬਈ ਦੇ ਧਾਰਾਵੀ ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 35 ਸਾਲ ਦੇ ਡਾਕਟਰ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਦੇਸ਼ ਵਿਚ ਹੁਣ ਤਕ ਸਾਹਮਣੇ ਆਏ ਕੁੱਲ ਪੀੜਤ ਮਰੀਜ਼ਾਂ ਦੀ ਗਿਣਤੀ 2331 ਤਕ ਪਹੁੰਚ ਚੁੱਕੀ ਹੈ। ਵੀਰਵਾਰ ਨੂੰ ਦੇਸ਼ ਵਿਚ ਇਕ ਦਿਨ ਦੇ ਅੰਦਰ 342 ਨਵੇਂ ਮਾਮਲੇ ਸਾਹਮਣੇ ਆਏ ਹਨ।

ਇਕ ਦਿਨ ਵਿਚ 14 ਲੋਕਾਂ ਦੀ ਮੌਤ ਨਾਲ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ ਵੀ ਵਧ ਕੇ 73 ਹੋ ਗਈ ਹੈ। ਉੱਥੇ ਹੀ 174 ਲੋਕ ਇਸ ਤੋਂ ਠੀਕ ਵੀ ਹੋ ਚੁੱਕੇ ਹਨ। ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਅਮਰੀਕਾ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1169 ਮੌਤਾਂ ਹੋਈਆਂ ਹਨ। ਗੁਜਰਾਤ ਦੇ ਵੜੋਦਰਾ ਵਿਚ ਇਕ 78 ਸਾਲ ਦੇ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ।

ਮੁੱਖ ਜ਼ਿਲ੍ਹਾ ਮੈਡੀਕਲ ਅਫਸਰ ਉਦੈ ਤਿਲਵਤ ਅਨੁਸਾਰ ਗੋਧਰਾ ਦਾ ਰਹਿਣ ਵਾਲਾ 78 ਸਾਲਾ ਵਿਅਕਤੀ ਜਿਸ ਦਾ ਇਲਾਜ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ, ਉਸ ਦੀ ਕੱਲ੍ਹ ਰਾਤ ਵਡੋਦਰਾ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਯੂਪੀ ਸਰਕਾਰ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਰੋਨਾ ਦੌਰਾਨ ਰਾਜ ਵਿਚ ਕਿਤੇ ਵੀ ਪੁਲਿਸ ਕਰਮਚਾਰੀਆਂ ਤੇ ਹਮਲਾ ਕਰਨ ਵਾਲਿਆਂ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਗੋਆ ਵਿਚ ਇਕ ਹੋਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਜਾਣਕਾਰੀ ਦਿੱਤੀ ਕਿ ਇਸ ਵਿਅਕਤੀ ਨੇ ਮੋਜ਼ਾਮਬੀਕ ਅਤੇ ਕੇਨਿਆ ਦੀ ਯਾਤਰਾ ਕੀਤੀ ਹੈ। ਇਸ ਨੂੰ ਮਿਲਾ ਕੇ ਗੋਆ ਵਿਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 6 ਹੋ ਗਈ ਹੈ। ਕਿਰਗਿਸਤਾਨ ਵਿਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।

ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਇੱਥੇ ਇਕ 61 ਸਾਲ ਦੇ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋਈ ਹੈ। ਕਿਸੇ ਮੱਧ ਏਸ਼ਿਆਈ ਦੇਸ਼ ਵਿਚ ਕੋਰੋਨਾ ਨਾਲ ਇਹ ਪਹਿਲੀ ਮੌਤ ਹੈ। ਦਿੱਲੀ ਰਾਜ ਕੈਂਸਰ ਸੰਸਥਾ ਵਿਚ ਦੋ ਨਰਸਾਂ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ ਹਨ।

ਦੋਵੇਂ ਇਕ ਕੋਰੋਨਾ ਪੀੜਤ ਡਾਕਟਰ ਦੇ ਸੰਪਰਕ ਵਿਚ ਆਈਆਂ ਸਨ ਜਿਸ ਤੋਂ ਬਾਅਦ ਉਹ ਵੀ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ। ਮੱਧ ਪ੍ਰਦੇਸ਼ ਦੇ ਛਿੰਦਵਾੜਾ ਵਿਚ ਇਕ 36 ਸਾਲ ਦਾ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਅਨੁਸਾਰ ਜਬਲਪੁਰ ਮੈਡੀਕਲ ਕਾਲਜ ਵਿਚ ਕੋਰੋਨਾ ਪਾਜ਼ੀਟਿਵ ਵਾਇਰਸ ਸਕ੍ਰੀਨਿੰਗ ਲਈ 15 ਨਮੂਨੇ ਭੇਜੇ ਗਏ ਜਿਹਨਾਂ ਵਿਚੋਂ ਇਕ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।