ਹਜ਼ੂਰ ਸਾਹਿਬ ਤੋਂ ਸੰਗਤ ਦੀ ਘਰ ਵਾਪਸੀ ਲਈ ਕੋਸ਼ਿਸ਼ਾਂ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਹਜ਼ੂਰ ਸਾਹਿਬ ਦਰਸ਼ਨਾਂ ਦੇ ਲਈ ਗਏ ਵੱਡੀ ਗਿਣਤੀ ਵਿਚ ਸ਼ਰਧਾਲੂ ਉਥੇ ਹੀ ਫਸ ਗਏ

lockdown

ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੇ ਵੱਲੋਂ 21 ਦਿਨ ਦਾ ਪੂਰੇ ਦੇਸ਼ ਵਿਚ ਲੌਕਡਾਊਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਦੇਸ਼ ਵਿਚ ਹਰ ਤਰ੍ਹਾਂ ਦਾ ਕੰਮਕਾਰ ਅਤੇ ਅਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਜ਼ੂਰ ਸਾਹਿਬ ਦਰਸ਼ਨਾਂ ਦੇ ਲਈ ਗਏ ਵੱਡੀ ਗਿਣਤੀ ਵਿਚ ਸ਼ਰਧਾਲੂ ਉਥੇ ਹੀ ਫਸ ਗਏ । ਹਾਲਾਂਕਿ ਗੁਰਦਾਸਪੁਰ ਤੋਂ ਐੱਮ.ਪੀ ਸਨੀ ਦਿਉਲ ਦੇ ਵੱਲੋਂ ਵੀ ਇਨ੍ਹਾਂ ਸ਼ਰਧਾਲੂਆਂ ਦੀ ਘਰ ਵਾਪਸੀ ਨੂੰ ਲੈ ਕੇ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਲ ਤੱਕ ਇਨ੍ਹਾਂ ਦਾ ਕੋਈ ਹੱਲ ਨਹੀਂ ਹੋ ਸਕਿਆ।

ਉਥੇ ਹੀ ਫਸੇ ਸ਼ਰਧਾਲੂਆਂ ਦੀ ਸਥਿਤੀ ਨੂੰ ਜਾਨਣ ਦੇ ਲਈ ਸਮੋਕਸਮੈਨ ਦੇ ਪੱਤਰਕਾਰ ਵੱਲੋਂ ਇਕ ਸ਼ਰਧਾਲੂ ਨਾਲ ਫੋਨ ਤੇ ਰਾਪਤਾ ਕਾਇਮ ਕੀਤਾ ਗਿਆ ਜਿਸ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਸੰਗਤ ਇਥੇ ਗੁਰੂ ਘਰ ਦੇ ਦਰਸ਼ਨਾਂ ਦੇ ਲਈ ਪੰਜਾਬ ਤੋਂ ਆਈ ਹੋਈ ਹੈ। ਲੌਕਡਾਊਨ ਹੋਣ ਦੇ ਕਾਰਨ ਹੁਣ ਉਹ ਇਥੇ ਹੀ ਫਸ ਗਏ ਹਨ। ਇਸ ਤੋਂ ਇਲਾਵਾ ਖਾਣ-ਪੀਣ ਬਾਰੇ ਗੱਲ ਕਰਦਿਆਂ ਸ਼ਰਧਾਲੂ ਨੇ ਦੱਸਿਆ ਕਿ ਉਹ ਇਥੇ ਗੁਰਦੁਆਰਾ ਸਾਹਿਬ ਵਿਚੋਂ ਹੀ ਉਹ ਲੰਗਰ ਖਾਂਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਆਉਣ ਦੇ ਲਈ ਇਕ ਵਾਰ ਤਾਂ ਇਥੋਂ ਟਰੱਕਾਂ ਦੇ ਵਿਚ ਸੰਗਤ ਰਵਾਨਾ ਹੋ ਗਈ ਸੀ

ਪਰ ਲੌਕਡਾਊਨ ਦੇ ਕਾਰਨ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਨੂੰ ਰਸਤੇ ਵਿਚੋਂ ਹੀ ਵਾਪਿਸ ਮੋੜ ਦਿੱਤਾ ਗਿਆ। ਇਸ ਤੋਂ ਇਲਾਵਾ ਜਦੋਂ ਇਸ ਮਾਮਲੇ ਬਾਰੇ ਨਾਦੇੜ ਦੇ ਐੱਮ.ਪੀ ਹੇਮੰਤ ਪਾਲ ਨਾਲ ਗੱਲ਼ਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਸੀਂ ਸੰਗਤ ਦਾ ਪੂਰਾ ਖਿਆਲ ਰੱਖ ਰਹੇ ਹਾਂ ਅਤੇ ਜਲਦ ਹੀ ਇਨ੍ਹਾਂ ਦੀ ਵਾਪਸੀ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਤੋਂ ਸਾਂਸਦ ਮੈਂਬਰ ਸਨੀ ਦਿਉਲ ਦਾ ਉਨ੍ਹਾਂ ਨੂੰ ਹਰ ਰੋਜ ਫੋਨ ਆਉਂਦਾ ਹੈ ਕਿ ਸੰਗਤ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਇਨ੍ਹਾਂ ਨੂੰ ਸਾਰੀਆਂ ਲੋੜੀਦੀਆਂ ਚੀਜਾਂ ਮੁਹੱਈਆ ਕਰਵਾਈਆਂ ਜਾਣ।

ਇਸ ਦੇ ਨਾਲ ਹੀ ਐੱਮ.ਪੀ ਹੇਮੰਤ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਦਾ ਚੈੱਕਅੱਪ ਵੀ ਕਰਵਾਇਆ ਹੈ ਅਤੇ ਸਾਰੇ ਹੀ ਸ਼ਰਧਾਲੂ ਸਵੱਸਥ ਹਨ ਅਤੇ ਨਾਲ ਹੀ ਉਨ੍ਹਾਂ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਸ਼ਰਧਾਲੂਆਂ ਦੇ ਘਰ ਜਾਣ ਦਾ ਜਲਦ ਪ੍ਰਬੰਧ ਕੀਤਾ ਜਾਵੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।