ਦਿੱਲੀ ਦੇ ਸੇਂਟ ਸਟੀਫਨ ਕਾਲਜ ਦੇ 13 ਵਿਦਿਆਰਥੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਲਜ ਦੀ ਗਵਰਨਿੰਗ ਬਾਡੀ ਮੈਂਬਰ ਨੰਦਿਤਾ ਨਰਾਇਣ ਨੇ ਕਾਲਜ ਪ੍ਰਿੰਸੀਪਲ ਨੂੰ ਇਸ ਸਬੰਧੀ ਪੱਤਰ ਲਿਖ ਕੇ ਜਵਾਬ ਮੰਗਿਆ ਹੈ। 

corona case

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਦਿੱਲੀ ਦੇ ਸੇਂਟ ਸਟੀਫਨ ਕਾਲਜ ਦੇ 13 ਵਿਦਿਆਰਥੀ ਤੇ ਦੋ ਸਟਾਫ ਮੈਂਬਰ ਦੀ ਕੋਰੋਨਾ ਰਿਪੋਰਟ ਪਾਜ਼ਟਿਵ ਆਈ ਹੈ। ਇਨ੍ਹਾਂ 'ਚੋਂ ਜ਼ਿਆਦਾਤਰ ਕਾਲਜ ਦੇ ਹੋਸਟਲ ਦੇ ਵਿਦਿਆਰਥੀ ਹਨ ਜੋ ਮਾਰਚ ਦੇ ਆਖਰੀ ਹਫਤੇ ਟੂਰ ’ਤੇ ਡਲਹੌਜ਼ੀ ਘੁੰਮਣ ਗਏ ਸਨ।  ਇਸ ਤੋਂ ਬਾਅਦ ਕਾਲਜ ਦੀ ਗਵਰਨਿੰਗ ਬਾਡੀ ਮੈਂਬਰ ਨੰਦਿਤਾ ਨਰਾਇਣ ਨੇ ਕਾਲਜ ਪ੍ਰਿੰਸੀਪਲ ਨੂੰ ਇਸ ਸਬੰਧੀ ਪੱਤਰ ਲਿਖ ਕੇ ਜਵਾਬ ਮੰਗਿਆ ਹੈ।

ਪਿਛਲੇ 24 ਘੰਟਿਆਂ ਵਿੱਚ 89129 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 714 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ। ਹਾਲਾਂਕਿ, 44202 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ 19 ਸਤੰਬਰ ਨੂੰ 89 ਹਜ਼ਾਰ (92,605) ਤੋਂ ਵੱਧ ਮਾਮਲੇ ਆਏ ਸੀ। ਦੇਸ਼ ਵਿਚ ਕੋਰੋਨਾਵਾਇਰਸ ਲਈ ਹੁਣ ਤਕ ਕੁੱਲ 24 ਕਰੋੜ 70 ਲੱਖ ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਚੋਂ ਕੱਲ੍ਹ 11 ਲੱਖ ਸੈਂਪਲ ਟੈਸਟ ਕੀਤੇ ਗਏ ਸੀ।