ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਹਸਪਤਾਲ 'ਚ ਦਾਖ਼ਲ 

ਏਜੰਸੀ

ਖ਼ਬਰਾਂ, ਰਾਸ਼ਟਰੀ

ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

Farooq Abdullah, Covid Positive, Moved To Hospital For Better Monitoring

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਜੋ ਹਾਲ ਹੀ ਵਿਚ ਕੋਵਿਡ -19 ਨਾਲ ਸੰਕਰਮਿਤ ਹੋਏ ਸਨ, ਉਹਨਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਬੇਟੇ ਉਮਰ ਅਬਦੁੱਲਾ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਉਮਰ ਅਬਦੁੱਲਾ ਨੇ ਟਵੀਟ ਕਰ ਲਿਖਿਆ ਕਿ, ਉਹਨਾਂ ਦੇ ਪਿਤਾ ਦੇ ਬਿਹਤਰ ਇਲਾਜ ਲਈ ਡਾਕਟਰਾਂ ਦੀ ਸਲਾਹ 'ਤੇ ਉਹਨਾਂ ਨੂੰ ਸ਼੍ਰੀਨਗਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਲੋਕਾਂ ਦੇ ਸੰਦੇਸ਼ ਅਤੇ ਉਹਨਾਂ ਦੀ ਪ੍ਰਾਥਨਾ ਦੇ ਲਈ ਸਾਡਾ ਪਰਿਵਾਰ ਉਹਨਾਂ ਦਾ ਅਭਾਰੀ ਹੈ। 

ਦੱਸ ਦਈਏ ਕਿ ਫਾਰੂਕ ਅਬਦੁੱਲਾ ਕੋਰੋਨਾ ਟੀਕੇ ਦੀ ਪਹਿਲੀ ਡੋਜ਼ ਲੈਣ ਤੋਂ 28 ਦਿਨਾਂ ਬਾਅਦ ਕੋਰੋਨਾ ਸੰਕਰਮਿਤ ਪਾਏ ਗਏ ਸਨ। ਉਮਰ ਅਬਦੁੱਲਾ ਨੇ ਉਸ ਸਮੇਂ ਟਵੀਟ ਕੀਤਾ, 'ਮੇਰੇ ਪਿਤਾ ਜੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਕੁਝ ਲੱਛਣ ਦੇਖਣ ਨੂੰ ਮਿਲ ਰਹੇ ਹਨ। ‘ਸਾਡੀ ਕੋਰੋਨਾ ਜਾਂਚ ਹੋਣ ਤੱਕ ਮੈਂ ਅਤੇ ਪਰਿਵਾਰ ਦੇ ਹੋਰ ਮੈਂਬਰ ਆਪਣੇ ਆਪ ਨੂੰ ਅਲੱਗ ਕਰ ਰਹੇ ਹਨ। ਮੈਂ ਹਰ ਉਸ ਵਿਅਕਤੀ ਨੂੰ ਕੋਰੋਨਾ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ ਜੋ ਪਿਛਲੇ ਦਿਨਾਂ ਵਿਚ ਸਾਡੇ ਸੰਪਰਕ ਵਿਚ ਆਏ ਹਨ।