ਗੁਜਰਾਤ ਦੀਆਂ ਸਿੱਖ ਸ਼ਖ਼ਸੀਅਤਾਂ ਨੇ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਭਰਵਾਂ ਸਵਾਗਤ
ਫ਼ੁੱਲਾਂ ਦੇ ਗੁਲਦਸਤੇ ਨਾਲ ਕੀਤਾ ਮਾਨ ਦਾ ਸਵਾਗਤ
ਗੁਜਰਾਤ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਦਸੰਬਰ ਮਹੀਨੇ ਹੋਣ ਵਾਲੀਆਂ ਗੁਜਰਾਤ ਚੋਣਾਂ ਤੋਂ ਪਹਿਲਾਂ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਗੁਜਰਾਤ ਦੌਰੇ 'ਤੇ ਹਨ।
ਇਸ ਦੌਰਾਨ ਅੱਜ ਉਥੋਂ ਦੀਆਂ ਮੋਹਤਬਰ ਸਿੱਖ ਸ਼ਖ਼ਸੀਅਤਾਂ ਨੇ ਭਗਵੰਤ ਮਾਨ ਨੂੰ ਸਨਮਾਨਤ ਕੀਤਾ। ਇਸ ਸਬੰਧੀ ਉਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸਿੱਖ ਭਾਈਚਾਰੇ ਦੇ ਨੁਮਾਇੰਦਿਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਫ਼ੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੋ ਰੋਜ਼ ਦੌਰੇ ਲਈ ਗੁਜਰਾਤ ਗਏ ਹਨ ਜਿਸ ਤਹਿਤ ਉਨ੍ਹਾਂ ਨੇ ਕੱਲ੍ਹ ਅਹਿਮਦਾਬਾਦ ਵਿੱਚ ਰੋਡ-ਸ਼ੋਅ ਕੱਢਿਆ ਸੀ। ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਨੂੰ ਆਗਾਮੀ ਚੋਣਾਂ ਵਿੱਚ ‘ਆਪ’ ਨੂੰ ‘ਇਕ ਮੌਕਾ’ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਢਾਈ ਦਹਾਕਿਆਂ ਤੋਂ ਗੁਜਰਾਤ ਦੀ ਸੱਤਾ ’ਤੇ ਕਾਬਜ਼ ਹੋਣ ਕਰਕੇ ‘ਹੰਕਾਰ’ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਮਗਰੋਂ ‘ਆਪ’ ਗੁਜਰਾਤ ਲਈ ਤਿਆਰ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸਤ ਕਰਨੀ ਨਹੀਂ ਆਉਂਦੀ, ਪਰ ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਬਾਖੂਬੀ ਜਾਣਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰ ਚੁੱਕੇ ਹਾਂ ਤੇ ਪੰਜਾਬ ਵਿੱਚ ਭਗਵੰਤ ਮਾਨ ਨੇ ਦਸ ਦਿਨਾਂ ਵਿੱਚ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰ ਦਿਤਾ ਹੈ।